Homeਦੇਸ਼ਆਜ਼ਮ ਖ਼ਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਅੰਤਰਿਮ ਜ਼ਮਾਨਤ ਨੂੰ ਚੁਣੌਤੀ,...

ਆਜ਼ਮ ਖ਼ਾਨ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਮਿਲੀ ਅੰਤਰਿਮ ਜ਼ਮਾਨਤ ਨੂੰ ਚੁਣੌਤੀ, ਸੁਪਰੀਮ ਕੋਰਟ ਪਹੁੰਚੀ ED

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਂਦਿਆਂ ਮਨੀ ਲਾਂਡਰਿੰਗ ਮਾਮਲੇ ਵਿੱਚ ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਆਜ਼ਮ ਖ਼ਾਨ ਨੂੰ ਮਿਲੀ ਅੰਤਰਿਮ ਜ਼ਮਾਨਤ ਨੂੰ ਚੁਣੌਤੀ ਦਿੱਤੀ ਹੈ। ਇਸ ਮਾਮਲੇ ਨੂੰ ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੌਏਮਾਲਿਆ ਬਾਗਚੀ ਤੇ ਜਸਟਿਸ ਵੀ. ਮੋਹਨਾ ਦੀ ਬੈਂਚ ਸਾਹਮਣੇ ਤੁਰੰਤ ਸੁਣਵਾਈ ਲਈ ਰੱਖਿਆ ਗਿਆ।

ED ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਐੱਸ.ਵੀ. ਰਾਜੂ ਨੇ ਪਟੀਸ਼ਨ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਅਤੇ ਅਦਾਲਤ ਨੂੰ ਸਥਿਤੀ ਜਿਉਂ ਦੀ ਤਿਉਂ (Status Quo) ਬਣਾਈ ਰੱਖਣ ਦੀ ਅਪੀਲ ਕੀਤੀ।

ਇਸ ‘ਤੇ ਬੈਂਚ ਨੇ ਟਿੱਪਣੀ ਕਰਦਿਆਂ ਕਿਹਾ, “ਕੋਈ ਆਸਮਾਨ ਨਹੀਂ ਡਿੱਗ ਪਵੇਗਾ। ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ‘ਤੇ ਰਹਿਣ ਦਿਓ।” ਬੈਂਚ ਨੇ ਕਿਹਾ ਕਿ ਪਟੀਸ਼ਨ ਨੂੰ 19 ਨਵੰਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਜਾਵੇਗਾ।

ED ਦੇ ਸੂਤਰਾਂ ਨੇ ਦੱਸਿਆ ਕਿ ਏਜੰਸੀ ਨੇ ਇਲਾਹਾਬਾਦ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਦਾਇਰ ਕੀਤੀ ਹੈ।

ਸੂਤਰਾਂ ਅਨੁਸਾਰ, ਐਡੀਸ਼ਨਲ ਸਾਲਿਸਟਰ ਜਨਰਲ ਐੱਸ.ਵੀ. ਰਾਜੂ ਨੇ ਚੀਫ਼ ਜਸਟਿਸ ਨੂੰ ਦੱਸਿਆ ਕਿ ED ਨੂੰ ਆਪਣਾ ਪੂਰਾ ਜਵਾਬ (Counter) ਦਾਖ਼ਲ ਕਰਨ ਦਾ ਮੌਕਾ ਨਹੀਂ ਦਿੱਤਾ ਗਿਆ ਸੀ।

17 ਨਵੰਬਰ ਨੂੰ ਇਲਾਹਾਬਾਦ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਜ਼ਮ ਖ਼ਾਨ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਗ੍ਰਿਫ਼ਤਾਰੀ ਸਮੇਂ ED ਉਨ੍ਹਾਂ ਨੂੰ ਗ੍ਰਿਫ਼ਤਾਰੀ ਦੇ ਲਿਖਤੀ ਆਧਾਰ ਮੁਹੱਈਆ ਕਰਵਾਉਣ ਵਿੱਚ ਅਸਫ਼ਲ ਰਹੀ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments