Homeਪੰਜਾਬਈ.ਡੀ. ਨੇ 'ਆਪ' ਦੇ ਨੇਤਾ ਦੀਪਕ ਸਿੰਗਲਾ ਤੇ ਕਈ ਹੋਰਾਂ ਨਾਲ ਜੁੜੇ...

ਈ.ਡੀ. ਨੇ ‘ਆਪ’ ਦੇ ਨੇਤਾ ਦੀਪਕ ਸਿੰਗਲਾ ਤੇ ਕਈ ਹੋਰਾਂ ਨਾਲ ਜੁੜੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਚੰਡੀਗੜ੍ਹ: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਥਿਤ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਅੱਜ, ਸੋਮਵਾਰ ਨੂੰ ਆਮ ਆਦਮੀ ਪਾਰਟੀ (AAP) ਦੇ ਨੇਤਾ ਦੀਪਕ ਸਿੰਗਲਾ ਅਤੇ ਕਈ ਹੋਰਾਂ ਨਾਲ ਜੁੜੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਦੇ ਅਨੁਸਾਰ, ਦਿੱਲੀ ਅਤੇ ਗੋਆ ਵਿੱਚ ਕਈ ਥਾਵਾਂ ‘ਤੇ ਤਲਾਸ਼ੀ ਅਭਿਆਨ ਚਲਾਇਆ ਗਿਆ।

ਦੀਪਕ ਸਿੰਗਲਾ ਪਹਿਲਾਂ ਦਿੱਲੀ ਦੇ ਵਿਸ਼ਵਾਸ ਨਗਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ, 2024 ਵਿੱਚ, ਈ.ਡੀ. ਨੇ ਉਸੇ ਜਾਂਚ ਦੇ ਸਬੰਧ ਵਿੱਚ ਉਨ੍ਹਾਂ ਦੇ ਘਰ ਛਾਪਾ ਮਾਰਿਆ ਸੀ। ਫਿਲਹਾਲ ਇਸ ਕਾਰਵਾਈ ਨੂੰ ਲੈ ਕੇ ਸਿੰਗਲਾ ਵੱਲੋਂ ਕੋਈ ਪ੍ਰਤੀਕਿ ਰਿਆ ਸਾਹਮਣੇ ਨਹੀਂ ਆਈ ਹੈ ।

ਅਧਿਕਾਰੀਆਂ ਨੇ ਕਿਹਾ ਕਿ ਇਹ ਕਾਰਵਾਈ ਇੱਕ ਕਥਿਤ ਬੈਂਕ ਲੋਨ ਧੋਖਾਧੜੀ ਅਤੇ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ। ਈ.ਡੀ. ਦਸਤਾਵੇਜ਼ਾਂ, ਵਿੱਤੀ ਲੈਣ-ਦੇਣ ਅਤੇ ਹੋਰ ਸਬੂਤਾਂ ਦੀ ਜਾਂਚ ਕਰ ਰਿਹਾ ਹੈ।

ਇਸ ਦੌਰਾਨ, ਕੇਂਦਰੀ ਜਾਂਚ ਏਜੰਸੀ ਨੇ ਇੱਕ ਹੋਰ ਮਾਮਲੇ ਵਿੱਚ ਵੀ ਛਾਪੇਮਾਰੀ ਕੀਤੀ। ਇਸ ਮਾਮਲੇ ਵਿੱਚ ਨਿਵੇਸ਼ ਧੋਖਾਧੜੀ ਰਾਹੀਂ ਵਿਅਕਤੀਆਂ ਤੋਂ ਲਗਭਗ 180 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਸ਼ਾਮਲ ਹੈ।

ਜਾਂਚ ਏਜੰਸੀ ਦੇ ਅਨੁਸਾਰ, ਦਿੱਲੀ ਦੇ ਸੁਭਾਸ਼ ਨਗਰ ਵਿੱਚ ਬਾਬਾਜੀ ਫਾਈਨੈਂਸ ਗਰੁੱਪ ਨਾਲ ਜੁੜੇ ਰਾਮ ਸਿੰਘ ਨਾਮਕ ਵਿਅਕਤੀ ਦੇ ਅਹਾਤੇ ‘ਤੇ ਵੀ ਇਸ ਮਾਮਲੇ ਵਿੱਚ ਛਾਪੇਮਾਰੀ ਕੀਤੀ ਗਈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਿਵੇਸ਼ਕਾਂ ਨੂੰ ਉੱਚ ਰਿਟਰਨ ਅਤੇ ਕਥਿਤ ਵਿੱਤੀ ਬੇਨਿਯਮੀਆਂ ਦਾ ਲਾਲਚ ਦੇ ਕੇ ਵੱਡੀ ਰਕਮ ਇਕੱਠੀ ਕਰਨ ਦੀ ਜਾਂਚ ਕੀਤੀ ਜਾ ਰਹੀ ਹੈ।

ਈ.ਡੀ ਦੀਆਂ ਦੋਵੇਂ ਕਾਰਵਾਈਆਂ ਤੋਂ ਬਾਅਦ, ਰਾਜਨੀਤਿਕ ਅਤੇ ਵਪਾਰਕ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਏਜੰਸੀ ਨੇ ਹਾਲੇ ਤੱਕ ਮਾਮਲੇ ਬਾਰੇ ਵੇਰਵੇ ਸਾਂਝੇ ਨਹੀਂ ਕੀਤੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments