Homeਦੇਸ਼ਦਿੱਲੀ ਸ਼ਰਾਬ ਘੁਟਾਲੇ 'ਚ ਈਡੀ ਨੇ CM ਅਰਵਿੰਦ ਕੇਜਰੀਵਾਲ ਨੂੰ ਭੇਜਿਆ ਨੋਟਿਸ

ਦਿੱਲੀ ਸ਼ਰਾਬ ਘੁਟਾਲੇ ‘ਚ ਈਡੀ ਨੇ CM ਅਰਵਿੰਦ ਕੇਜਰੀਵਾਲ ਨੂੰ ਭੇਜਿਆ ਨੋਟਿਸ

ਦਿੱਲੀ: ਦਿੱਲੀ ਸ਼ਰਾਬ ਘੁਟਾਲੇ (Delhi liquor scam) ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) (Enforcement Directorate) (ED) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਨੋਟਿਸ ਭੇਜਿਆ ਹੈ। ਈਡੀ ਨੇ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਏਜੰਸੀ ਮੁੱਖ ਮੰਤਰੀ ਦੇ ਦਿੱਲੀ ਵਿੱਚ ਮਾਮਲੇ ਦੇ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਦੇ ਬਿਆਨ ਦਰਜ ਕਰੇਗੀ।

ਈਡੀ ਨੇ ਮਾਮਲੇ ਵਿੱਚ ਦਾਇਰ ਆਪਣੀ ਚਾਰਜਸ਼ੀਟ ਵਿੱਚ ਕਈ ਵਾਰ ਕੇਜਰੀਵਾਲ ਦੇ ਨਾਮ ਦਾ ਜ਼ਿਕਰ ਕੀਤਾ ਹੈ ਅਤੇ ਕਿਹਾ ਹੈ ਕਿ ਦੋਸ਼ੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਅਤੇ ਲਾਗੂ ਕਰਨ ਦੇ ਸਬੰਧ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਦੇ ਸੰਪਰਕ ਵਿੱਚ ਸਨ। ਬਾਅਦ ਵਿੱਚ ਇਹ ਆਬਕਾਰੀ ਨੀਤੀ ਰੱਦ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਸੀਬੀਆਈ ਨੇ ਅਪ੍ਰੈਲ ਮਹੀਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਹੁਣ ਤੱਕ ‘ਆਪ’ ਦੇ ਤਿੰਨ ਆਗੂ ਜੇਲ੍ਹ ਜਾ ਚੁੱਕੇ ਹਨ। ਮਨੀਸ਼ ਸਿਸੋਦੀਆ, ਸੰਜੇ ਸਿੰਘ ਜੇਲ੍ਹ ‘ਚ ਹਨ, ਜਦਕਿ ਸਤੇਂਦਰ ਜੈਨ ਜ਼ਮਾਨਤ ‘ਤੇ ਬਾਹਰ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments