Homeਦੇਸ਼ਈ.ਡੀ. ਨੇ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਭੇਜਿਆ

ਈ.ਡੀ. ਨੇ ਅਰਵਿੰਦ ਕੇਜਰੀਵਾਲ ਨੂੰ ਚੌਥੀ ਵਾਰ ਸੰਮਨ ਭੇਜਿਆ

ਦਿੱਲੀ : ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi CM Arvind Kejriwal) ਨੂੰ ਚੌਥੀ ਵਾਰ ਸੰਮਨ ਭੇਜਿਆ ਹੈ। ਇਸ ਤੋਂ ਪਹਿਲਾਂ 2 ਨਵੰਬਰ, 21 ਦਸੰਬਰ ਅਤੇ 3 ਜਨਵਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) (Enforcement Directorate) (ED) ਵੱਲੋਂ ਕੇਜਰੀਵਾਲ ਨੂੰ ਤਿੰਨ ਸੰਮਨ ਜਾਰੀ ਕੀਤੇ ਗਏ ਸਨ ਪਰ ਉਹ ਪੁੱਛਗਿੱਛ ਲਈ ਹਾਜ਼ਰ ਨਹੀਂ ਹੋਏ।

ਉਨ੍ਹਾਂ ਨੇ ਇਸ ਸੰਮਨ ‘ਤੇ ਕਿਹਾ ਸੀ ਕਿ ਈਡੀ ਸੰਮਨ ਦੇ ਬਹਾਨੇ ਪੁੱਛਗਿੱਛ ਨਹੀਂ ਬਲਕਿ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਉਹ ਈਡੀ ਨੂੰ ਸਹਿਯੋਗ ਕਰਨਾ ਚਾਹੁੰਦੇ ਹਨ ਪਰ ਈਡੀ ਦਾ ਇਹ ਸੰਮਨ ਰਾਜਨੀਤੀ ਨਾਲ ਜੁੜਿਆ ਹੋਇਆ ਹੈ ਹਾਲਾਂਕਿ ਹੁਣ ਤੱਕ ਇਸ ਚੌਥੇ ਸੰਮਨ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਦਿੱਲੀ ਸਰਕਾਰ ਦੇ ਮੰਤਰੀਆਂ ਆਤਿਸ਼ੀ, ਸੌਰਭ ਭਾਰਦਵਾਜ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਦਾਅਵਾ ਕੀਤਾ ਸੀ ਕਿ ਈਡੀ ਅੱਜ ਕੇਜਰੀਵਾਲ ਦੇ ਘਰ ਛਾਪਾ ਮਾਰ ਸਕਦੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਇਸ ਸਾਲ 16 ਅਪ੍ਰੈਲ ਨੂੰ ਈਡੀ ਨੇ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਤੋਂ ਕਰੀਬ 9 ਘੰਟੇ ਪੁੱਛਗਿੱਛ ਕੀਤੀ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments