ਪੰਜਾਬ : ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਅੱਜ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਦੀ ਟੀਮ ਨੇ ਸ਼ਹਿਰ ਦੀਆਂ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਜਾਣਕਾਰੀ ਮੁਤਾਬਕ ਈ.ਡੀ ਦੀ ਟੀਮ ਨੇ ਆਮ ਆਦਮੀ ਪਾਰਟੀ (ਆਪ) ਦੇ ਕੁਝ ਨੇਤਾਵਾਂ ਨਾਲ ਜੁੜੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ।
ਸੂਤਰਾਂ ਮੁਤਾਬਕ ਈ.ਡੀ ਦੇ ਅਧਿਕਾਰੀਆਂ ਨੇ ਨਿਊ ਜਵਾਹਰ ਨਗਰ ਸਥਿਤ ਆਈਕੋਨਿਕ ਮਾਲ ਨੇੜੇ ਚਾਰਟਰਡ ਅਕਾਊਂਟੈਂਟ (ਸੀ.ਏ) ਦੇ ਘਰ ਵੀ ਛਾਪੇਮਾਰੀ ਕੀਤੀ ਹੈ। ਈ.ਡੀ ਦੀ ਟੀਮ ਸਵੇਰ ਤੋਂ ਹੀ ਸਬੰਧਤ ਥਾਂ ‘ਤੇ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ‘ਚ ਰੁੱਝੀ ਹੋਈ ਹੈ। ਫਿਲਹਾਲ ਈ.ਡੀ ਵੱਲੋਂ ਜਿਸ ਮਾਮਲੇ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ, ਉਸ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
