Home ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਭਰ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ...

ਸਿੱਖਿਆ ਵਿਭਾਗ ਨੇ ਸੂਬੇ ਭਰ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਕੀਤਾ ਐਲਾਨ

0

ਚੰਡੀਗੜ੍ਹ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦੇ ਹੋਏ ਸੂਬੇ ਭਰ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, 24 ਦਸੰਬਰ ਤੋਂ 31 ਦਸੰਬਰ ਤੱਕ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ।

ਇਸ ਹੁਕਮ ਦੇ ਤਹਿਤ, ਸੂਬੇ ਦੇ ਸਾਰੇ ਸਰਕਾਰੀ, ਨਿੱਜੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ ਅਤੇ ਨਵੇਂ ਸਾਲ ਵਿੱਚ 1 ਜਨਵਰੀ ਨੂੰ ਮੁੜ ਖੁੱਲ੍ਹਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਇਸ ਸਮੇਂ ਸੰਘਣੀ ਧੁੰਦ ਦੇ ਨਾਲ-ਨਾਲ ਠੰਡ ਹੋਰ ਵਧ ਗਈ ਹੈ, ਜਿਸ ਕਾਰਨ ਬੱਚਿਆਂ ਦਾ ਸਕੂਲ ਜਾਣ ਵਿੱਚ ਕਾਫ਼ੀ ਦਿਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਪੰਜਾਬ ਸਰਕਾਰ ਤੋਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰਨ ਜਾਂ ਸਕੂਲਾਂ ਦਾ ਸਮਾਂ ਬਦਲਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਹੁਣ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version