Home ਪੰਜਾਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

0

ਅੰਮ੍ਰਿਤਸਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤਲਬ ਕੀਤਾ ਗਿਆ ਸੀ, ਜਿਸ ਲਈ ਉਹ ਸ੍ਰੀ ਦਰਬਾਰ ਸਾਹਿਬ ਪਹੁੰਚੇ। ਅੱਜ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਨੂੰ ਇੱਕ ਨਿਮਾਣੇ ਸਿੱਖ ਵਾਂਗ ਹੈਰੀਟੇਜ ਸਟਰੀਟ ਤੋਂ ਸ੍ਰੀ ਦਰਬਾਰ ਸਾਹਿਬ ਵੱਲ ਨੰਗੇ ਪੈਰੀਂ ਤੁਰਦੇ ਦੇਖਿਆ ਗਿਆ।

ਕੀ ਹੈ ਮਾਮਲਾ
ਤੁਹਾਨੂੰ ਦੱਸ ਦੇਈਏ ਕਿ ਭਾਸ਼ਾ ਵਿਭਾਗ ਵੱਲੋਂ ਆਯੋਜਿਤ ਇੱਕ ਧਾਰਮਿਕ ਪ੍ਰੋਗਰਾਮ ਦੌਰਾਨ ਪੰਜਾਬੀ ਗਾਇਕ ਬੀਰ ਸਿੰਘ ਨੂੰ ਬੁਲਾਇਆ ਗਿਆ ਸੀ। ਇਸ ਸ਼ਹੀਦੀ ਸਮਾਗਮ ਦੌਰਾਨ ਪੰਜਾਬੀ ਗਾਇਕ ਵੱਲੋਂ ਸਟੇਜ ‘ਤੇ ਗੀਤ ਪੇਸ਼ ਕੀਤੇ ਗਏ ਸਨ, ਜਿਸ ‘ਤੇ ਗਾਇਕ ਅਤੇ ਹੋਰਾਂ ਨੇ ਭੰਗੜਾ ਵੀ ਪਾਇਆ। ਗਾਇਕ ਬੀਰ ਸਿੰਘ ਅਤੇ ਮੰਤਰੀ ਹਰਜੋਤ ਸਿੰਘ ਬੈਂਸ ਪਹਿਲਾਂ ਹੀ ਇਸ ਮਾਮਲੇ ਸਬੰਧੀ ਜਨਤਕ ਤੌਰ ‘ਤੇ ਮੁਆਫੀ ਮੰਗ ਚੁੱਕੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਬੈਂਸ ਅੱਜ ਪੇਸ਼ੀ ਲਈ ਪਹੁੰਚੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version