ਮੁੰਬਈ: ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਨਾਂਦੇੜ ਦੇ ਗੁਰਦੁਆਰੇ ਵਿੱਚ ਕਥਿਤ ਹਮਲੇ ਤੋਂ ਬਾਅਦ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ।
ਦੱਸ ਦਈਏ ਕਿ ਨਾਂਦੇੜ ਜ਼ਿਲ੍ਹੇ ਦੇ ਪਿੰਡ ਮੁਗਟ ਦੇ ਗੁਰਦੁਆਰਾ ਮਾਤਾ ਸਾਹਿਬ ਦੇਬਾਜੀ ਦੇ ਦਰਸ਼ਨ ਕਰਨ ਤੋਂ ਬਾਅਦ ਅਤੇ ਗੁਰਦੁਆਰੇ ਦੀਆਂ ਪੌੜੀਆਂ ਤੋਂ ਉਤਰਦੇ ਸਮੇਂ ਸੁਖਬੀਰ ਬਾਦਲ ‘ਤੇ ਹਮਲਾ ਕੀਤਾ ਗਿਆ ਸੀ। ਨਾਂਦੇੜ ਪੁਲਿਸ ਮੁਤਾਬਕ ਇਹ ਘਟਨਾ ਬੀਤੀ ਦੁਪਹਿਰ ਕਰੀਬ 1.50 ਵਜੇ ਵਾਪਰੀ। ਇੱਕ ਸਿੱਖ ਸੇਵਾਦਾਰ ਦੁਆਰਾ ਕਥਿਤ ਤੌਰ ‘ਤੇ ਛੁਰੇ ਨਾਲ ਹਮਲਾ ਕਰਨ ਤੋਂ ਬਾਅਦ ਬਾਦਲ ਦੀ ਸੱਜੀ ਬਾਂਹ ‘ਤੇ ਚਾਰ ਤੋਂ ਪੰਜ ਸੈਂਟੀਮੀਟਰ ਦਾ ਜ਼ਖ਼ਮ ਹੋਇਆ।
ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਸਪੈਸ਼ਲ ਪ੍ਰੋਟੈਕਸ਼ਨ ਯੂਨਿਟ ਦਾ ਇੱਕ ਪੁਲਿਸ ਅਧਿਕਾਰੀ ਵੀ ਜ਼ਖ਼ਮੀ ਹੋ ਗਿਆ। ਨਾਂਦੇੜ ਦੇ ਜ਼ਿਲ੍ਹਾ ਕੁਲੈਕਟਰ ਰਾਹੁਲ ਕਰਦੇਲੇ ਨੇ ਕਿਹਾ ਕਿ ਬਾਦਲ ਅਤੇ ਜ਼ਖ਼ਮੀ ਪੁਲਿਸ ਅਧਿਕਾਰੀ ਦੀ ਹਾਲਤ ਸਥਿਰ ਹੈ ਅਤੇ ਖਤਰੇ ਤੋਂ ਬਾਹਰ ਹਨ। ਮੁਲਜ਼ਮ ਨੂੰ ਪੁਲਿਸ ਹਿਰਾਸਤ ‘ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
‘ਅਜਿਹੀਆਂ ਘਟਨਾਵਾਂ ਨਿੰਦਣਯੋਗ ‘- ਨਾਇਬ ਸਿੰਘ ਸੈਣੀ
ਇਸ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਧਾਰਮਿਕ ਆਸਥਾ ਵਾਲੇ ਸਥਾਨਾਂ ‘ਤੇ ਅਜਿਹੀਆਂ ਘਟਨਾਵਾਂ ਨਹੀਂ ਹੋਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਨੂੰ ਅੱਗੇ ਲਿਆਂਦਾ ਜਾਵੇ ਅਤੇ ਵਿਚਾਰ ਵਟਾਂਦਰਾ ਕੀਤਾ ਜਾਵੇ ਤਾਂ ਜੋ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ। “ਅਜਿਹੀਆਂ ਘਟਨਾਵਾਂ ਨਿੰਦਣਯੋਗ ਹਨ।











