Home ਯੂਪੀ ਖ਼ਬਰਾਂ ਵੱਡੇ ਭਰਾ ਨੇ ਛੋਟੇ ਭਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ...

ਵੱਡੇ ਭਰਾ ਨੇ ਛੋਟੇ ਭਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕੀਤੀ ਹੱਤਿਆ

0

ਸਾਸਾਰਾਮ: ਬਿਹਾਰ ‘ਚ ਰੋਹਤਾਸ ਜ਼ਿਲ੍ਹੇ ਦੇ ਸਾਸਾਰਾਮ ਨਗਰ ਥਾਣਾ ਖੇਤਰ ਦੇ ਦਲੇਲਗੰਜ ਇਲਾਕੇ ‘ਚ ਪਰਿਵਾਰਕ ਝਗੜੇ ਕਾਰਨ ਵੱਡੇ ਭਰਾ ਨੇ ਛੋਟੇ ਭਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਰੋਹਿਤ ਪਟਵਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਵੱਡੇ ਭਰਾ ਰਵੀ ਪਟਵਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਬੀਤੀ ਰਾਤ ਕਿਸੇ ਗੱਲ ਨੂੰ ਲੈ ਕੇ ਦੋਹਾਂ ਭਰਾਵਾਂ ‘ਚ ਝਗੜਾ ਹੋ ਗਿਆ। ਇਸ ਦੌਰਾਨ ਰਵੀ ਪਟਵਾ ਨੇ ਆਪਣੇ ਛੋਟੇ ਭਰਾ ਰੋਹਿਤ ‘ਤੇ ਘਰ ‘ਚ ਮੌਜੂਦ ਤੇਜ਼ਧਾਰ ਸਬਜ਼ੀ ਕਟਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਭਰਾ ਜਿਤੀਆ ਦੇ ਤਿਉਹਾਰ ਮੌਕੇ ਗੋਲਾ ਬਜ਼ਾਰ ‘ਚ ਮਾਲਾ, ਕਲਵਾ ਅਤੇ ਬੱਦੀ ਆਦਿ ਵੇਚਣ ਦਾ ਕੰਮ ਕਰਦੇ ਸਨ। ਉਨ੍ਹਾਂ ਦੀ ਮਾਂ ਨੇ ਵੀ ਬੀਤੇ ਦਿਨ ਜਿ ਤਿਆ ਵਰਤ ਰੱਖਿਆ ਸੀ। ਇਸ ਦੌਰਾਨ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਸ਼ੀ ਰਵੀ ਪਟਵਾ ਨੂੰ ਗ੍ਰਿਫ਼ਤਾਰ ਕਰ ਲਿਆ।

ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਸਬੂਤ ਇਕੱਠੇ ਕਰ ਰਹੀ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਲਾਕਾ ਵਾਸੀਆਂ ਅਨੁਸਾਰ ਦੋਵਾਂ ਭਰਾਵਾਂ ਵਿੱਚ ਅਕਸਰ ਝਗੜਾ ਹੁੰਦਾ ਰਹਿੰਦਾ ਸੀ ਅਤੇ ਨਸ਼ੇ ਦੀ ਹਾਲਤ ਵਿੱਚ ਲੜਾਈ ਝਗੜੇ ਦੀਆਂ ਘਟਨਾਵਾਂ ਵੀ ਵਾਪਰਦੀਆਂ ਸਨ। ਪੁਲਿਸ ਕਤਲ ਦੇ ਕਾਰਨਾਂ ਅਤੇ ਘਟਨਾ ਨਾਲ ਸਬੰਧਤ ਹੋਰ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version