Home ਪੰਜਾਬ ਬਜ਼ੁਰਗ ਸਾਈਕਲ ਸਵਾਰ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ , ਮੌਕੇ...

ਬਜ਼ੁਰਗ ਸਾਈਕਲ ਸਵਾਰ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ , ਮੌਕੇ ‘ਤੇ ਹੀ ਮੌਤ

0

ਜਲੰਧਰ : ਜਲੰਧਰ ਦੇ ਵਰਕਸ਼ਾਪ ਚੌਕ ‘ਤੇ ਅੱਜ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਕੰਮ ’ਤੇ ਜਾ ਰਹੇ ਬਜ਼ੁਰਗ ਸਾਈਕਲ ਸਵਾਰ ਨੂੰ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਬਜ਼ੁਰਗ ਵਿਅਕਤੀ ਟਰੱਕ ਦੇ ਪਹੀਆਂ ਹੇਠ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਛੱਡ ਕੇ ਫ਼ਰਾਰ ਹੋ ਗਿਆ।

ਜਾਣਕਾਰੀ ਅਨੁਸਾਰ ਬਜ਼ੁਰਗ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸਾਈਕਲ ’ਤੇ ਕੰਮ ’ਤੇ ਜਾ ਰਿਹਾ ਸੀ। ਇਸੇ ਦੌਰਾਨ ਵਰਕਸ਼ਾਪ ਚੌਕ ਨੇੜੇ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ।

ਚਸ਼ਮਦੀਦ ਰਾਜਿੰਦਰ ਬਾਬਾ ਅਨੁਸਾਰ ਹਾਦਸੇ ਤੋਂ ਤੁਰੰਤ ਬਾਅਦ ਬਜ਼ੁਰਗ ਦਾ ਸਾਹ ਚੱਲ ਰਿਹਾ ਸੀ। ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਉਣ ਲਈ ਕਈ ਵਾਰ 108 ਐਂਬੂਲੈਂਸ ਅਤੇ ਪੁਲਿਸ ਹੈਲਪਲਾਈਨ 100 ਅਤੇ 112 ‘ਤੇ ਸੰਪਰਕ ਕੀਤਾ। ਹਾਲਾਂਕਿ ਸਥਾਨਕ ਲੋਕਾਂ ਨੇ ਐਮਰਜੈਂਸੀ ਸੇਵਾਵਾਂ ਦੇ ਆਉਣ ‘ਚ ਦੇਰੀ ‘ਤੇ ਨਾਰਾਜ਼ਗੀ ਪ੍ਰਗਟਾਈ।

ਮੌਕੇ ਤੋਂ ਮ੍ਰਿਤਕ ਦੀ ਪਛਾਣ ਸਬੰਧੀ ਕੋਈ ਦਸਤਾਵੇਜ਼ ਜਾਂ ਮੋਬਾਈਲ ਫੋਨ ਨਹੀਂ ਮਿ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਹਿਚਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਦੌਰਾਨ ਫਰਾਰ ਟਰੱਕ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version