ਪੰਜਾਬ : ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸੇ ਦੌਰਾਨ ਅੱਜ ਚੋਣ ਕਮਿਸ਼ਨ ਦੇ ਅਧਿਕਾਰੀ ਜਲੰਧਰ ਦੇ ਡੀ.ਸੀ. ਦਫ਼ਤਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ EVM ਮਸ਼ੀਨਾਂ ਦੀ ਜਾਂਚ ਕੀਤੀ ਗਈ ਅਤੇ ਸਾਰੀ ਰਿਪੋਰਟ ਸੀਲ ਕਰਕੇ ਚੋਣ ਕਮਿਸ਼ਨ ਨੂੰ ਭੇਜੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ, ਚੋਣਾਂ ਹੋਣ ਵਿੱਚ ਹੁਣ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ। ਇਸ ਦੇ ਚੱਲਦਿਆਂ ਸਥਿਤੀ ਦਾ ਜਾਇਜ਼ਾ ਲੈਣ ਲਈ ਚੋਣ ਅਧਿਕਾਰੀ ਜਲੰਧਰ ਪਹੁੰਚੇ। ਉਨ੍ਹਾਂ ਨੇ ਜਲੰਧਰ ਦੇ ਡੀ.ਸੀ. ਦਫ਼ਤਰ ਵਿੱਚ ਅਧਿਕਾਰੀਆਂ ਨਾਲ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਮੀਟਿੰਗ ਵੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਐੱਫ.ਸੀ.ਐੱਲ. ਪ੍ਰਕਿਰਿਆ ਦੇ ਮੁੱਦੇ ‘ਤੇ ਚਰਚਾ ਕੀਤੀ ਗਈ।










