ਜਲਾਲਾਬਾਦ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) 132 ਕੇਵੀ ਸਬ ਸਟੇਸ਼ਨ ਜਲਾਲਾਬਾਦ ਵਿਖੇ 11 ਕੇਵੀ ਬੱਸ-ਬਾਰ-2 ਨੂੰ ਰੱਖ-ਰਖਾਅ ਲਈ ਬੰਦ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਐਸ.ਡੀ.ਓ. ਸੰਦੀਪ ਕੁਮਾਰ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ, ਫਿਰੋਜ਼ਪੁਰ ਦੇ ਨਿਗਰਾਨ ਇੰਜੀਨੀਅਰ/ਵੰਡ ਸਰਕਲ ਵੱਲੋਂ ਜਾਰੀ ਪੱਤਰ ਅਨੁਸਾਰ, 29 ਨਵੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਸਪਲਾਈ ਮੁਅੱਤਲ ਰਹੇਗੀ।
ਇਸ ਬੰਦ ਦੇ ਦੌਰਾਨ 132 ਕੇਵੀ ਸਬ ਸਟੇਸ਼ਨ ਜਲਾਲਾਬਾਦ ਤੋਂ ਚੱਲਣ ਵਾਲੇ 11 ਕੇਵੀ ਸ਼ਹਿਰੀ, ਆਲਮ ਕੇ, ਟਿਵਾਣਾ ਰੋਡ, ਬੱਠਾ ਬਾਜ਼ਾਰ, ਸੁਖੇਰਾ, ਘੁਰੀ, ਕਾਲੂਵਾਲਾ, ਘਾਂਗਾ ਅਤੇ ਫਾਜ਼ਿਲਕਾ ਰੋਡ ਫੀਡਰਾਂ ਦੀ ਸਪਲਾਈ ਪ੍ਰਭਾਵਿਤ ਰਹੇਗੀ।
