Home ਪੰਜਾਬ ਪਟਿਆਲਾ ‘ਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ

ਪਟਿਆਲਾ ‘ਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ

0

ਪਟਿਆਲਾ: ਪਟਿਆਲਾ ਦੇ ਸਫਾਬਾਦੀ ਗੇਟ ਨੇੜੇ ਪ੍ਰਾਪਰਟੀ ਡੀਲਰ ‘ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਫਰਾਰ ਚੱਲ ਰਹੇ ਦੋ ਮੁਲਜ਼ਮਾਂ ਦਾ ਪੁਲਿਸ ਨਾਲ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਦੋਵੇਂ ਮੁਲਜ਼ਮ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਕ ਬੀਤੇ ਦਿਨ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੇ ਸਫਾਬਾਦੀ ਗੇਟ ਨੇੜੇ ਇੱਕ ਪ੍ਰਾਪਰਟੀ ਡੀਲਰ ਨੂੰ ਨਿਸ਼ਾਨਾ ਬਣਾਉਂਦਿਆਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਸਨ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰਦਿਆਂ ਇੱਕ ਮੁਲਜ਼ਮ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਹੁਣ ਬਾਕੀ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਦੌਰਾਨ ਪੁਲਿਸ ਨਾਲ ਮੁਕਾਬਲਾ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਮੁਕਾਬਲੇ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ ਹਨ। ਫਿਲਹਾਲ ਮੌਕੇ ‘ਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਪਹੁੰਚਣ ਦੀ ਉਡੀਕ ਹੈ। ਅਧਿਕਾਰੀਆਂ ਵੱਲੋਂ ਜਲਦ ਹੀ ਪੂਰੇ ਮਾਮਲੇ ਬਾਰੇ ਅਧਿਕਾਰਤ ਜਾਣਕਾਰੀ ਦਿੱਤੀ ਜਾ ਸਕਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version