Home ਪੰਜਾਬ ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁੱਠਭੇੜ , ਦੋ ਗੈਂਗਸਟਰ ਗੰਭੀਰ ਜ਼ਖਮੀ

ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁੱਠਭੇੜ , ਦੋ ਗੈਂਗਸਟਰ ਗੰਭੀਰ ਜ਼ਖਮੀ

0

ਮੋਹਾਲੀ: ਮੋਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਇਲਾਕੇ ਵਿੱਚ ਘੱਗਰ ਪੁਲ ਨੇੜੇ ਇੱਕ ਵੱਡੇ ਪੁਲਿਸ ਮੁਕਾਬਲੇ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇੱਥੇ ਦੋ ਗੈਂਗਸਟਰਾਂ ਨੂੰ ਘੇਰ ਲਿਆ।

ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਏ ਇਸ ਮੁਕਾਬਲੇ ਦੌਰਾਨ ਪੂਰਾ ਇਲਾਕਾ ਗੋਲੀਆਂ ਨਾਲ ਗੂੰਜ ਉੱਠਿਆ। ਗੋਲੀਬਾਰੀ ਵਿੱਚ ਦੋਵੇਂ ਗੈਂਗਸਟਰ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਗੈਂਗਸਟਰ ਇੱਕ ਖਤਰਨਾਕ ਗਿਰੋਹ ਨਾਲ ਜੁੜੇ ਹੋਏ ਸਨ। ਉਨ੍ਹਾਂ ਦੀ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version