HomePunjabਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਗੋਲੀਬਾਰੀ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ

ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਗੋਲੀਬਾਰੀ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ

ਬਠਿੰਡਾ : ਅੱਜ ਸਵੇਰੇ ਤਲਵੰਡੀ ਸਾਬੋ (Talwandi Sabo) ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੁਕਾਬਲੇ ਦੌਰਾਨ ਪੁਲਿਸ ਨੇ 2 ਗੈਂਗਸਟਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ‘ਚੋਂ ਇੱਕ ਗੈਂਗਸਟਰ ਜ਼ਖਮੀ ਹੋ ਗਿਆ ਹੈ। ਇਹ ਗੈਂਗਸਟਰ ਗੋਲਡੀ ਬਰਾੜ ਗੈਂਗ ਦਾ ਦੱਸਿਆ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਬੀਤੀ ਸ਼ਾਮ ਪੁਲਿਸ ਨੇ ਤਲਵੰਡੀ ਸਾਬੋ ਦੇ ਪਿੰਡ ਗੁਰੂਸਰ ‘ਚ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਥੇ ਗੈਂਗਸਟਰ ਲੁਕੇ ਹੋਏ ਹਨ। ਪੁਲਿਸ ਨੂੰ ਦੇਖ ਕੇ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਦੇ ਜਵਾਬ ‘ਚ ਪੁਲਿਸ ਨੇ ਵੀ ਫਾਇਰਿੰਗ ਕੀਤੀ। ਗੋਲੀਬਾਰੀ ਦੌਰਾਨ ਇਕ ਗੈਂਗਸਟਰ ਜ਼ਖਮੀ ਹੋ ਗਿਆ, ਜਿਸ ਦੀ ਲੱਤ ‘ਤੇ ਗੋਲੀ ਲੱਗੀ ਹੈ, ਉਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments