Home ਦੇਸ਼ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ , 2 ਅੱਤਵਾਦੀ ਢੇਰ

ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ , 2 ਅੱਤਵਾਦੀ ਢੇਰ

0

ਕੁਲਗਾਮ : ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਸੋਮਵਾਰ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ।

ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੂੰ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖ਼ਾਸ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਜਾ ਰਹੀ ਸੀ। ਜਿਵੇਂ ਹੀ ਸਾਂਝੀ ਤਲਾਸ਼ੀ ਟੀਮ ਸ਼ੱਕੀ ਸਥਾਨ ਦੇ ਨੇੜੇ ਪਹੁੰਚੀ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਹੁਣੇ-ਹੁਣੇ ਮਿਲੀ ਜਾਣਕਾਰੀ ਅਨੁਸਾਰ, ਦੱਖਣੀ ਕਸ਼ਮੀਰ ਦੇ ਲਾਰੂ, ਕੁਲਗਾਮ ਵਿੱਚ ਜੰਮੂ-ਕਸ਼ਮੀਰ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ LET ਦੇ ਇਕਲੌਤੇ ਜ਼ਿੰਦਾ ਕਮਾਂਡਰ ਲਤੀਫ ਭੱਟ ਸਮੇਤ ਲਸ਼ਕਰ ਦੇ ਦੋ ਅੱਤਵਾਦੀ ਮਾਰੇ ਗਏ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਕੁਲਗਾਮ ਜ਼ਿਲ੍ਹੇ ਦੇ ਕਈ ਇਲਾਕਿਆਂ ਵਿੱਚ CASO ਵਧਾ ਦਿੱਤਾ ਗਿਆ ਹੈ, ਕਿਉਂਕਿ ਸੁਰੱਖਿਆ ਬਲ ਅੱਤਵਾਦੀਆਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਰਹੇ ਹਨ। ਪੁਲਿਸ ਦੇ ਡਾਇਰੈਕਟਰ ਜਨਰਲ (DGP) ਨਲਿਨ ਪ੍ਰਭਾਤ ਅਤੇ ਕਸ਼ਮੀਰ ਦੇ ਇੰਸਪੈਕਟਰ ਜਨਰਲ ਆਫ ਪੁਲਿਸ (IGP) ਸੁਜੀਤ ਕੁਮਾਰ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਐਤਵਾਰ ਨੂੰ ਚੱਲ ਰਹੇ ਅੱਤਵਾਦ ਵਿਰੋਧੀ ਆਪ੍ਰੇਸ਼ਨ ਦੀ ਖੁਦ ਨਿਗਰਾਨੀ ਕਰਨ ਲਈ ਕੁਲਗਾਮ ਪਹੁੰਚੇ ਸਨ।

ਜ਼ਿਕਰਯੋਗ ਹੈ ਕਿ 11 ਨਵੰਬਰ ਨੂੰ ਨੌਪੋਰਾ ਅਖਰਾਨ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ CRPF ਦੇ ਤਿੰਨ ਜਵਾਨ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਹਮਲਾਵਰਾਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।

NO COMMENTS

LEAVE A REPLY

Please enter your comment!
Please enter your name here

Exit mobile version