Homeਪੰਜਾਬਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨੌਜਵਾਨਾਂ ਨੂੰ ਵਿਸ਼ੇਸ਼ ਕੀਤੀ ਅਪੀਲ

ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨੌਜਵਾਨਾਂ ਨੂੰ ਵਿਸ਼ੇਸ਼ ਕੀਤੀ ਅਪੀਲ

ਕਪੂਰਥਲਾ: ਪੰਜਾਬ ਦੇ ਲੋਕ ਇੱਕ ਵਾਰ ਫਿਰ ਖ਼ਤਰੇ ਵਿੱਚ ਹਨ। ਦਰਅਸਲ, ਸਤਲੁਜ ਦਰਿਆ ਦਾ ਬੰਨ੍ਹ ਟੁੱਟਣ ਵਾਲਾ ਹੈ। ਇਸ ਸਬੰਧੀ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਹੈ। ਸੰਤ ਸੀਚੇਵਾਲ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਪਿਛਲੀ ਵਾਰ ਵੀ ਮਡਾਲਾ ਸਾਨਾ ਵਿੱਚ ਸਤਲੁਜ ਬੰਨ੍ਹ ਟੁੱਟਣ ਕਾਰਨ ਵੱਡਾ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਭਾਵੇਂ ਸਤਲੁਜ ਵਿੱਚ ਹਾਲੇ ਵੀ 45 ਹਜ਼ਾਰ ਕਿਊਸਿਕ ਪਾਣੀ ਹੈ, ਪਰ ਜੇਕਰ ਪਾਣੀ ਵਧਣ ਕਾਰਨ ਬੰਨ੍ਹ ਟੁੱਟਦਾ ਹੈ ਤਾਂ ਬਹੁਤ ਨੁਕਸਾਨ ਹੋਵੇਗਾ।

ਉਨ੍ਹਾਂ ਅਪੀਲ ਕੀਤੀ ਕਿ ਘਰ ਬੈਠੇ ਨੌਜਵਾਨ ਇੱਥੇ ਆ ਕੇ ਬੰਨ੍ਹ ਭਰਨ ਵਿੱਚ ਸੇਵਾ ਕਰਨ। ਉਹ ਨੌਜਵਾਨਾਂ ਨੂੰ ਬੇਨਤੀ ਕਰਦੇ ਹਨ ਕਿ ਜਲਦੀ ਤੋਂ ਜਲਦੀ ਇੱਥੇ ਪਹੁੰਚ ਕੇ ਬੰਨ੍ਹ ਨੂੰ ਬੋਰੀਆਂ ਨਾਲ ਬੰਨ੍ਹਣ ਤਾਂ ਜੋ ਖ਼ਤਰਾ ਟਲ ਸਕੇ। ਉਨ੍ਹਾਂ ਕਿਹਾ ਕਿ ਪੂਰਾ ਪ੍ਰਸ਼ਾਸਨ ਅਤੇ ਬਹੁਤ ਸਾਰੇ ਸੇਵਾਦਾਰ ਇੱਥੇ ਕੰਮ ਕਰ ਰਹੇ ਹਨ, ਨੌਜਵਾਨਾਂ ਨੂੰ ਵੀ ਜਲਦੀ ਤੋਂ ਜਲਦੀ ਇੱਥੇ ਆ ਕੇ ਸੇਵਾ ਕਰਨੀ ਚਾਹੀਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments