Homeਦੇਸ਼CM ਕੇਜਰੀਵਾਲ ਦੀ ਪਟੀਸ਼ਨ 'ਤੇ ਅੱਜ ਦਿੱਲੀ ਹਾਈ ਕੋਰਟ ਦਾ ਫ਼ੈਸਲਾ ਆਉਣ...

CM ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਦਿੱਲੀ ਹਾਈ ਕੋਰਟ ਦਾ ਫ਼ੈਸਲਾ ਆਉਣ ਦੀ ਉਮੀਦ

ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੀ ਪਟੀਸ਼ਨ ‘ਤੇ ਮੰਗਲਵਾਰ ਨੂੰ ਯਾਨੀ ਅੱਜ ਦਿੱਲੀ ਹਾਈ ਕੋਰਟ (Delhi High Court) ਦਾ ਫ਼ੈਸਲਾ ਆਉਣ ਦੀ ਉਮੀਦ ਹੈ। ਜਸਟਿਸ ਸਵਰਨਕਾਂਤਾ ਸ਼ਰਮਾ (Justice Swarankanta Sharma) ਦੁਪਹਿਰ 2:30 ਵਜੇ ਆਪਣਾ ਫ਼ੈਸਲਾ ਸੁਣਾਉਣਗੇ। ਇਸ ਦੌਰਾਨ ਚਰਚਾ ਹੈ ਕਿ ਕੀ ਦਿੱਲੀ ਦੇ ਮੁੱਖ ਮੰਤਰੀ ਨੂੰ ਅੱਜ ਅਦਾਲਤ ਤੋਂ ਰਾਹਤ ਮਿਲੇਗੀ ਜਾਂ ਫਿਰ ਉਨ੍ਹਾਂ ਨੂੰ ਜੇਲ੍ਹ ‘ਚ ਹੀ ਰਹਿਣਾ ਪਵੇਗਾ।

ਦਰਅਸਲ ਪਿਛਲੇ ਹਫਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦਿੱਲੀ ਹਾਈ ਕੋਰਟ ‘ਚ ਬਹਿਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ‘ਸਕ੍ਰਿਪਟਡ’ ਕਰਾਰ ਦਿੱਤਾ ਸੀ। ਉਨ੍ਹਾਂ ਨੇ ਈ.ਡੀ ਦੀ ਗ੍ਰਿਫ਼ਤਾਰੀ ਦੇ ਸਮੇਂ ‘ਤੇ ਵੀ ਸਵਾਲ ਉਠਾਏ ਸਨ। ਉਨ੍ਹਾਂ ਕਿਹਾ ਸੀ ਕਿ ਈ.ਡੀ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਗਲਤ ਹੈ। ਦੂਜੇ ਪਾਸੇ ਦਿੱਲੀ ਰਾਊਜ਼ ਐਵੇਨਿਊ ਕੋਰਟ ‘ਚ ਵਕੀਲਾਂ ਨੂੰ ਮਿਲਣ ਲਈ ਵਾਧੂ ਸਮਾਂ ਮੰਗਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਵੀ ਅੱਜ ਫ਼ੈਸਲਾ ਹੋਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਨੇ 21 ਮਾਰਚ 2024 ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਈ.ਡੀ ਨੇ ਉਨ੍ਹਾਂ ਨੂੰ 22 ਮਾਰਚ ਨੂੰ ਰਾਊਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਸੀ। ਰਾਊਜ਼ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ ਈ.ਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਦਿੱਲੀ ਦੇ ਮੁੱਖ ਮੰਤਰੀ ਦੀ ਜ਼ਮਾਨਤ ਪਟੀਸ਼ਨ ‘ਤੇ ਤੀਜੀ ਵਾਰ ਸੁਣਵਾਈ ਕਰਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਹਨ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਸਨ, ਪਰ ਦੋਵਾਂ ਥਾਵਾਂ ਤੋਂ ਉਨ੍ਹਾਂ ਨੂੰ ਨਿਰਾਸ਼ਾ ਹੀ ਹੱਥ ਲੱਗੀ। ਦਿੱਲੀ ਹਾਈ ਕੋਰਟ ਨੇ ਜ਼ਮਾਨਤ ਦੇਣ ਦੀ ਮੰਗ ਨੂੰ ਲੈ ਕੇ ਪਿਛਲੇ ਹਫ਼ਤੇ ਈ.ਡੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਦਾਇਰ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਅੱਜ ਇਸੇ ਮੁੱਦੇ ‘ਤੇ ਹਾਈਕੋਰਟ ਦਾ ਫ਼ੈਸਲਾ ਆਉਣ ਦੀ ਸੰਭਾਵਨਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments