Homeਪੰਜਾਬਪੁਲਿਸ ਚੌਕੀ ਅਰਬਨ ਅਸਟੇਟ ਦੇ ਪ੍ਰਵੇਸ਼ ਦੁਆਰ 'ਤੇ ਧਮਾਕਾ , ਬੀ.ਕੇ.ਆਈ. ਨੇ...

ਪੁਲਿਸ ਚੌਕੀ ਅਰਬਨ ਅਸਟੇਟ ਦੇ ਪ੍ਰਵੇਸ਼ ਦੁਆਰ ‘ਤੇ ਧਮਾਕਾ , ਬੀ.ਕੇ.ਆਈ. ਨੇ ਲਈ ਜ਼ਿੰਮੇਵਾਰੀ

ਬਟਾਲਾ : ਜ਼ਿਲ੍ਹਾ ਬਟਾਲਾ ਦੇ ਥਾਣਾ ਸਿਵਲ ਲਾਈਨ ਅਧੀਨ ਪੈਂਦੀ ਪੁਲਿਸ ਚੌਕੀ ਅਰਬਨ ਅਸਟੇਟ ਦੇ ਪ੍ਰਵੇਸ਼ ਦੁਆਰ ‘ਤੇ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਧਮਾਕਾਖੇਜ਼ ਸਮੱਗਰੀ ਸੁੱਟ ਕੇ ਧਮਾਕਾ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਰਾਤ ਕਰੀਬ 10 ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਆ ਕੇ ਪੁਲਿਸ ਚੌਕੀ ਦੇ ਪ੍ਰਵੇਸ਼ ਦੁਆਰ ‘ਤੇ ਧਮਾਕਾਖੇਜ਼ ਸਮੱਗਰੀ ਸੁੱਟ ਦਿੱਤੀ, ਜਿਸ ਕਾਰਨ ਪੁਲਿਸ ਚੌਕੀ ‘ਚ ਧਮਾਕਾ ਹੋ ਗਿਆ। ਇਸ ਦੌਰਾਨ ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਘਰਾਂ ਦੇ ਲੋਕ ਵੀ ਬਾਹਰ ਆ ਗਏ।

ਜ਼ਿਕਰਯੋਗ ਹੈ ਕਿ ਬਟਾਲਾ ਪੁਲਿਸ ਨੇ ਇਸ ਧਮਾਕੇ ਦੀ ਪੁਸ਼ਟੀ ਨਹੀਂ ਕੀਤੀ ਹੈ। ਦੂਜੇ ਪਾਸੇ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments