ਕੋਲਕਾਤਾ: ਕੋਇਲ ਮੱਲਿਕ ਦੇ ਨਾਂ ਨਾਲ ਮਸ਼ਹੂਰ ਬੰਗਾਲੀ ਫਿਲਮ ਅਦਾਕਾਰਾ ਰੁਕਮਣੀ ਮਲਿਕ ਅੱਜ ਭਾਜਪਾ ‘ਚ ਸ਼ਾਮਲ ਹੋ ਗਏ। ਪਾਰਟੀ ਨੇ ਉਨ੍ਹਾਂ ਨੂੰ ਆਉਣ ਵਾਲੀਆਂ ਰਾਜ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਬਣਾਇਆ ਸੀ।
ਉੱਘੇ ਬੰਗਾਲੀ ਫਿਲਮ ਅਦਾਕਾਰ ਰਣਜੀਤ ਮਲਿਕ ਦੀ ਧੀ, ਕੋਇਲ ਮਲਿਕ ਨੇ 6 ਅਪ੍ਰੈਲ ਤੋਂ 16 ਜੁਲਾਈ ਤੱਕ ਟੀ.ਐਮ.ਸੀ. ਦੇ ਰਾਜ ਸਭਾ ਮੈਂਬਰ ਵਜੋਂ ਸੇਵਾ ਨਿਭਾਈ ਸੀ। ਵਿਧਾਨ ਸਭਾ ਚੋਣਾਂ ਵਿੱਚ ਮਮਤਾ ਬੈਨਰਜੀ ਦੀ ਪਾਰਟੀ ਦੀ ਹਾਰ ਤੋਂ ਬਾਅਦ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ। ਕੋਇਲ ਮਲਿਕ ਦਾ ਭਾਜਪਾ ਵਿੱਚ ਸਵਾਗਤ ਕਰਦੇ ਹੋਏ, ਪਾਰਟੀ ਦੇ ਪੱਛਮੀ ਬੰਗਾਲ ਦੇ ਜਨਰਲ ਸਕੱਤਰ ਸ਼ਸ਼ੀ ਅਗਨੀਹੋਤਰੀ ਨੇ ਕਿਹਾ ਕਿ ਅਦਾਕਾਰਾ ਅੱਜ ਰਾਜ ਸਭਾ ਸੀਟ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ ।
ਮਲਿਕ ਨੇ ਇੱਥੇ ਭਾਜਪਾ ਦੇ ਸੂਬਾਈ ਹੈੱਡਕੁਆਰਟਰ ‘ਤੇ ਪ੍ਰੈੱਸ ਕਾਨਫਰੰਸ ‘ਚ ਕਿਹਾ, ”ਸੰਸਦ ਦੇ ਉਪਰਲੇ ਸਦਨ ਦਾ ਮੈਂਬਰ ਬਣਨਾ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਦਾ ਮੌਕਾ ਮਿਲਣਾ ਮੇਰੇ ਲਈ ਸਨਮਾਨ ਦੀ ਗੱਲ ਹੋਵੇਗੀ। ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੱਛਮੀ ਬੰਗਾਲ ਦੀਆਂ 12 ਰਾਜ ਸਭਾ ਸੀਟਾਂ ਲਈ 16 ਅਕਤੂਬਰ ਨੂੰ ਚੋਣਾਂ ਹੋਣੀਆਂ ਹਨ। ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਭਾਜਪਾ ਨੂੰ ਸਪੱਸ਼ਟ ਬਹੁਮਤ ਹਾਸਲ ਹੈ।
