Home ਪੰਜਾਬ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈੱਟੀ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈੱਟੀ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ  ਵਿਖੇ ਹੋਏ ਨਤਮਸਤਕ

0

ਅੰਮ੍ਰਿਤਸਰ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੁਨੀਲ ਸ਼ੈੱਟੀ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ  ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰੇ ਵਿੱਚ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਸੁਨੀਲ ਸ਼ੈੱਟੀ ਨੇ ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਉਨ੍ਹਾਂ ਨੂੰ ਬਹੁਤ ਸ਼ਾਂਤੀ ਅਤੇ ਸੁਕੂਨ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇੱਥੇ ਆਉਣ ਤੋਂ ਬਾਅਦ ਉਨ੍ਹਾਂ  ਕੋਲ ਬੋਲਣ ਲਈ ਕੋਈ ਸ਼ਬਦ ਨਹੀਂ ਹੈ ਅਤੇ ਉਹ ਭਾਵੁਕ ਹੋ ਗਏ।

ਉਨ੍ਹਾਂ ਦਾ ਮੰਨਣਾ ਹੈ ਕਿ ਗੁਰਦੁਆਰੇ ਦੇ ਅੰਦਰ ਪਵਿੱਤਰਤਾ ਅਤੇ ਅਧਿਆਤਮਿਕ ਮਾਹੌਲ ਅੰਦਰ ਤੋਂ ਅਲੱਗ ਤਰ੍ਹਾਂ ਦੀਆਂ ਭਾਵਨਾ ਪੈਦਾ ਕਰ ਦਿੰਦਾ ਹੈ। ਸੁਨੀਲ ਸ਼ੈੱਟੀ ਨੇ ਕਿਹਾ ਕਿ ਜਦੋਂ ਵੀ ਉਹ ਮੰਦਰ ਜਾਂਦੇ ਹਨ, ਤਾਂ ਉਹ ਇੱਕ ਵਿਲੱਖਣ ਸਕਾਰਾਤਮਕ ਊਰਜਾ ਮਹਿਸੂਸ ਕਰਦੇ ਹਨ। ਇੱਥੇ ਮੱਥਾ ਟੇਕਣ ਤੋਂ ਬਾਅਦ, ਮਨ ਨੂੰ ਬਹੁਤ ਸ਼ਾਂਤੀ ਮਿਲਦੀ ਹੈ ਅਤੇ ਅਜਿਹਾ ਮਹਿਸੂਸ ਹੁੰਦਾ ਹੈ ਕਿ ਸਭ ਕੁਝ ਠੀਕ ਹੋ ਜਾਵੇਗਾ।

ਅਦਾਕਾਰ ਨੇ ਦੱਸਿਆ ਕਿ 11 ਤਰੀਕ ਨੂੰ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਸੀ, ਇਸ ਲਈ ਉਹ ਅਸ਼ੀਰਵਾਦ ਲੈਣ ਲਈ ਹਰਿਮੰਦਰ ਸਾਹਿਬ ਪਹੁੰਚੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਲੋਕ ਕਈ ਕਾਰਨਾਂ ਕਰਕੇ ਗੁਰਦੁਆਰੇ ਆਉਂਦੇ ਹਨ, ਅਤੇ ਗੁਰਦੁਆਰੇ ਜਾਣ ਨਾਲ ਸੇਵਾ ਅਤੇ ਨਿਮਰਤਾ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਨਿੱਜੀ ਜੀਵਨ ਵਿੱਚ ਵੀ ਸੇਵਾ ਅਤੇ ਸਕਾਰਾਤਮਕ ਸੋਚ ਅਪਣਾਉਣੀ ਚਾਹੀਦੀ ਹੈ।

ਅਦਾਕਾਰ ਨੇ ਕਿਹਾ ਕਿ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ, ਉਹ ਨਵੀਂ ਊਰਜਾ ਨਾਲ ਆਪਣਾ ਕੰਮ ਸ਼ੁਰੂ ਕਰਨ ਵਾਲੇ ਹਨ। ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਅਦਾਕਾਰ ਭਾਵੁਕ ਹੋ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਧਾਰਮਿਕ ਸਥਾਨ ਦੀ ਯਾਤਰਾ ਨਹੀਂ ਹੈ, ਸਗੋਂ ਅਧਿਆਤਮਿਕ ਸ਼ਾਂਤੀ ਅਤੇ ਸਕਾਰਾਤਮਕ ਊਰਜਾ ਪ੍ਰਾਪਤ ਕਰਨ ਦਾ ਮੌਕਾ ਵੀ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਫੇਰੇ ਦੇ ਦੌਰਾਨ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਾਫ਼ੀ ਉਤਸ਼ਾਹਿਤ ਨਜ਼ਰ ਆਏ। ਅਦਾਕਾਰ ਨੇ ਖੁਦ ਗੁਰਦੁਆਰੇ ਦੀ ਮਰਿਆਦਾ ਦਾ ਸਤਿਕਾਰ ਕਰਦੇ ਹੋਏ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

NO COMMENTS

LEAVE A REPLY

Please enter your comment!
Please enter your name here

Exit mobile version