ਪੰਜਾਬ: ਮਸ਼ਹੂਰ ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਔਰਾ 2025 ਵਰਲਡ ਟੂਰ ਲਈ ਲਗਾਤਾਰ ਸੁਰਖੀਆਂ ਵਿੱਚ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਆਸਟ੍ਰੇਲੀਆ ਵਿੱਚ ਇੱਕ ਸ਼ਾਨਦਾਰ ਲਾਈਵ ਸ਼ੋਅ ਕੀਤਾ, ਜਿੱਥੇ ਪ੍ਰਸ਼ੰਸਕ ਉਨ੍ਹਾਂ ਨੂੰ ਸਟੇਜ ‘ਤੇ ਦੇਖ ਕੇ ਬਹੁਤ ਖੁਸ਼ ਹੋਏ। ਸ਼ੋਅ ਖਤਮ ਹੋਣ ਤੋਂ ਬਾਅਦ ਜਦੋਂ ਦਿਲਜੀਤ ਨੇ ਆਸਟ੍ਰੇਲੀਆ ਨੂੰ ਅਲਵਿਦਾ ਕਿਹਾ ,ਤਾਂ ਕਈ ਪ੍ਰਸ਼ੰਸਕ ਉਨ੍ਹਾਂ ਨੂੰ ਜੱਫੀ ਪਾ ਕੇ ਰੋ ਪਏ ।
ਇਸ ਦੇ ਨਾਲ ਹੀ , ਭਲਕੇ 13 ਨਵੰਬਰ ਨੂੰ ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਆਪਣੇ ਸ਼ੋਅ ਤੋਂ ਪਹਿਲਾਂ, ਦਿਲਜੀਤ ਨੇ ਸੋਸ਼ਲ ਮੀਡੀਆ ਟ੍ਰੋਲਾਂ ਨੂੰ ਢੁਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਵਿੱਚ ਕੁਝ ਲੋਕ ਹਮੇਸ਼ਾ ਬੁਰਾ-ਭਲਾ ਕਹਿਣਗੇ। ਪਹਿਲਾਂ, ਰਿਸ਼ਤੇਦਾਰ ਈਰਖਾ ਕਰਦੇ ਸਨ, ਪਰ ਹੁਣ ਪੂਰੀ ਦੁਨੀਆ ਵਿੱਚ ਅਜਿਹੇ ਲੋਕ ਹਨ ਜਿਨ੍ਹਾਂ ਦਾ ਇੱਕੋ-ਇੱਕ ਕੰਮ ਟਿੱਪਣੀ ਕਰਨਾ ਹੈ।
ਪਰ ਸਾਨੂੰ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨਾ ਚਾਹੀਦਾ ਹੈ ਅਤੇ ਆਪਣੀ ਜ਼ਿੰਦਗੀ ਨਾਲ ਅੱਗੇ ਵਧਣਾ ਚਾਹੀਦਾ ਹੈ। ਦਿਲਜੀਤ ਨੇ ਫਿਰ ਕਿਹਾ ਕਿ ਜੇਕਰ ਕੋਈ ਉਨ੍ਹਾਂ ਨੂੰ ਡਰਾਈਵਰ ਕਹਿੰਦਾ ਹੈ, ਤਾਂ ਉਨ੍ਹਾਂ ਨੂੰ ਕਹਿਣ ਦਿਓ। ਉਨ੍ਹਾਂ ਅੱਗੇ ਕਿਹਾ ਕਿ ਡਰਾਈਵਰ ਹੋਣਾ ਕੋਈ ਛੋਟੀ ਗੱਲ ਨਹੀਂ ਹੈ। ਆਪਣੇ ਅਨੁਭਵ ਸਾਂਝੇ ਕਰਦੇ ਹੋਏ ਦਿਲਜੀਤ ਨੇ ਕਿਹਾ ਕਿ ਲੋਕ ਬਾਹਰ ਖੁਸ਼ੀ ਭਾਲਦੇ ਹਨ, ਪਰ ਸੱਚੀ ਖੁਸ਼ੀ ਸਾਡੇ ਅੰਦਰ ਹੈ।











