Homeਪੰਜਾਬਮਸ਼ਹੂਰ ਪੰਜਾਬੀ ਸੋਸ਼ਲ ਮੀਡੀਆ ਪ੍ਰਭਾਵਕ ਦੀ ਚੰਡੀਗੜ੍ਹ ਦੇ PGI ਹਸਪਤਾਲ 'ਚ ਇਲਾਜ...

ਮਸ਼ਹੂਰ ਪੰਜਾਬੀ ਸੋਸ਼ਲ ਮੀਡੀਆ ਪ੍ਰਭਾਵਕ ਦੀ ਚੰਡੀਗੜ੍ਹ ਦੇ PGI ਹਸਪਤਾਲ ‘ਚ ਇਲਾਜ ਦੌਰਾਨ ਹੋਈ ਮੌਤ

ਚੰਡੀਗੜ੍ਹ: ਮਸ਼ਹੂਰ ਪੰਜਾਬੀ ਸੋਸ਼ਲ ਮੀਡੀਆ ਪ੍ਰਭਾਵਕ ਮਨਜੀਤ ਕੌਰ ਦੀ ਚੰਡੀਗੜ੍ਹ ਦੇ ਪੀ.ਜੀ.ਆਈ. ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ। ਮਨਜੀਤ ਕੌਰ ਪਿਛਲੇ ਕੁਝ ਦਿਨਾਂ ਤੋਂ ICU ਵਿੱਚ ਦਾਖ਼ਲ ਸਨ। ਡਾਕਟਰਾਂ ਮੁਤਾਬਕ ਅੱਗ ਲੱਗਣ ਕਾਰਨ ਉਨ੍ਹਾਂ ਦਾ 90 ਫੀਸਦੀ ਸਰੀਰ ਸੜ ਗਿਆ ਸੀ।

ਪਿਛਲੇ ਮਹੀਨੇ ਮਨਜੀਤ ਕੌਰ ਦੇ ਅੱਗ ਨਾਲ ਝੁਲਸ ਜਾਣ ਦੀ ਖ਼ਬਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਪੀ.ਜੀ.ਆਈ. ਵਿੱਚ ਇਲਾਜ ਚੱਲ ਰਿਹਾ ਸੀ। ਪਰਿਵਾਰ ਦਾ ਦੋਸ਼ ਸੀ ਕਿ ਕਾਰ ‘ਚ ਅਗਵਾ ਕਰਨ ਤੋਂ ਬਾਅਦ ਮਨਜੀਤ ਨੂੰ ਦਰੱਖਤ ਨਾਲ ਬੰਨ੍ਹ ਕੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ ਗਈ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਪੀ.ਜੀ.ਆਈ. ਰੈਫਰ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ ਪਹਿਲਾਂ ਹੀ ਕਤਲ ਦੀ ਕੋਸ਼ਿਸ਼ ਸਮੇਤ ਹੋਰ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਸੀ। ਹੁਣ ਮਨਜੀਤ ਕੌਰ ਦੀ ਮੌਤ ਤੋਂ ਬਾਅਦ ਕੇਸ ਵਿੱਚ ਕਤਲ ਦੀ ਧਾਰਾ ਜੋੜਨ ਦੀ ਕਾਰਵਾਈ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments