Homeਦੇਸ਼ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ

ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਕੀਤਾ ਵੱਡਾ ਐਲਾਨ

ਪੰਜਾਬ : ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਇਕ ਵਾਰ ਫਿਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਅੰਦੋਲਨ ਦਾ ਬਿਗਲ ਵਜਾ ਦਿੱਤਾ ਹੈ। ਭਲਕੇ , 8 ਜੂਨ ਨੂੰ ਕੇਂਦਰ ਅਤੇ ਵੱਖ-ਵੱਖ ਰਾਜ ਸਰਕਾਰਾਂ ਦੇ ਵਿਰੋਧ ਵਿੱਚ ਪੰਜਾਬ ਸਮੇਤ ਕਈ ਰਾਜਾਂ ਵਿੱਚ ਵਿਸ਼ਾਲ ਮੁਜ਼ਾਹਰੇ ਅਤੇ ਪੁਤਲੇ ਫੂਕਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਪੇਂਡੂ ਖੇਤਰਾਂ ਵਿੱਚ ਮੀਟਿੰਗਾਂ ਅਤੇ ਤਿਆਰੀਆਂ ਦਾ ਦੌਰ ਤੇਜ਼ ਹੋ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਹ ਰਣਨੀਤੀ ਆਲ ਇੰਡੀਆ ਕਿਸਾਨ ਮਜ਼ਦੂਰ ਮੋਰਚਾ ਦੀ ਹਾਲ ਹੀ ਵਿੱਚ ਗਵਾਲੀਅਰ ਵਿੱਚ ਹੋਈ ਕੌਮੀ ਮੀਟਿੰਗ ਵਿੱਚ ਤੈਅ ਕੀਤੀ ਗਈ। ਤੈਅ ਪ੍ਰੋਗਰਾਮ ਅਨੁਸਾਰ ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਬਿਹਾਰ ਅਤੇ ਪੰਜਾਬ ਵਿੱਚ ਇੱਕੋ ਸਮੇਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਪੰਜਾਬ ਵਿੱਚ ਹੀ ਕਰੀਬ 17 ਜ਼ਿਲ੍ਹਿਆਂ ਵਿੱਚ ਪੁਤਲੇ ਫੂਕਣ ਦੀ ਰਣਨੀਤੀ ਤਿਆਰ ਕੀਤੀ ਗਈ ਹੈ।

ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਅੱਗੇ ਰੱਖਦਿਆਂ ਉਨ੍ਹਾਂ ਕਿਹਾ ਕਿ ਇਸ ਸਮੇਂ ਖੇਤਾਂ ਵਿੱਚ ਸਭ ਤੋਂ ਗੰਭੀਰ ਸਮੱਸਿਆ ਯੂਰੀਆ ਖਾਦ ਦੀ ਭਾਰੀ ਘਾਟ ਹੈ। ਕਈ ਇਲਾਕਿਆਂ ਵਿੱਚ ਕਿਸਾਨਾਂ ਨੂੰ ਯੂਰੀਆ ਦੀ ਥਾਂ ਹੋਰ ਮਹਿੰਗੇ ਖੇਤੀ ਉਤਪਾਦ ਖਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜਦੋਂ ਕਿ ਕਈ ਥਾਵਾਂ ’ਤੇ ਖਾਦਾਂ ਦੀ ਕਾਲਾਬਾਜ਼ਾਰੀ ਵੀ ਖੁੱਲ੍ਹੇਆਮ ਹੋ ਰਹੀ ਹੈ।

ਪੰਧੇਰ ਨੇ ਸਪੱਸ਼ਟ ਕੀਤਾ ਕਿ ਖਾਦ ਸੰਕਟ ਕਿਸੇ ਇੱਕ ਸੂਬੇ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪੂਰੇ ਦੇਸ਼ ਨੂੰ ਪ੍ਰਭਾਵਿਤ ਕਰਨ ਵਾਲਾ ਮੁੱਦਾ ਬਣ ਗਿਆ ਹੈ। ਅੰਤਰਰਾਸ਼ਟਰੀ ਹਾਲਾਤਾਂ ਅਤੇ ਸਪਲਾਈ ਚੇਨ ਵਿੱਚ ਵਿਘਨ ਕਾਰਨ ਖਾਦਾਂ ਸਮੇਂ ਸਿਰ ਨਹੀਂ ਮਿਲ ਰਹੀਆਂ, ਜਿਸ ਕਾਰਨ ਫਸਲਾਂ ਦੀ ਪੈਦਾਵਾਰ ਪ੍ਰਭਾਵਿਤ ਹੋ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਵੀ ਤੇਲ ਦੀਆਂ ਵਧਦੀਆਂ ਕੀਮਤਾਂ ‘ਤੇ ਨਾਰਾਜ਼ਗੀ ਜਤਾਈ। ਪੰਧੇਰ ਦਾ ਕਹਿਣਾ ਹੈ ਕਿ ਵਿਸ਼ਵ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇ ਬਾਵਜੂਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਨਹੀਂ ਆਈ ਹੈ, ਜਿਸ ਕਾਰਨ ਖੇਤੀ ਲਾਗਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਮਹਿੰਗਾਈ ਦਾ ਬੋਝ ਕਿਸਾਨਾਂ ’ਤੇ ਪੈ ਰਿਹਾ ਹੈ।

ਜ਼ਮੀਨ ਐਕਵਾਇਰ ਨੂੰ ਲੈ ਕੇ ਸਰਕਾਰਾਂ ‘ਤੇ ਵੀ ਸਵਾਲ ਉਠਾਏ ਗਏ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਬਿਹਾਰ ਵਿੱਚ ਕਿਸਾਨਾਂ ਦੀਆਂ ਜ਼ਮੀਨਾਂ ਭਾਰਤ ਮਾਲਾ ਪ੍ਰਾਜੈਕਟ ਸਮੇਤ ਕਈ ਸਕੀਮਾਂ ਤਹਿਤ ਜਬਰੀ ਐਕੁਆਇਰ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਹਾਲ ਹੀ ਦੇ ਨੀਤੀਗਤ ਫ਼ੈਸਲਿਆਂ ਨੂੰ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਕਰਾਰ ਦਿੱਤਾ। ਕਿਸਾਨ ਆਗੂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਨੇ ਇਨ੍ਹਾਂ ਮੁੱਦਿਆਂ ’ਤੇ ਜਲਦੀ ਠੋਸ ਕਦਮ ਨਾ ਚੁੱਕੇ ਤਾਂ ਅੰਦੋਲਨ ਨੂੰ ਹੋਰ ਤਿੱਖਾ ਤੇ ਵਿਸ਼ਾਲ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ-ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਭਲਕੇ , 8 ਜੂਨ ਦੇ ਪ੍ਰਸਤਾਵਿਤ ਰੋਸ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੀ ਆਵਾਜ਼ ਬੁਲੰਦ ਕਰਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments