HomePunjabਕਿਸਾਨਾਂ ਵੱਲੋਂ ਦਿੱਲੀ ਚੰਡੀਗੜ੍ਹ ਨੈਸ਼ਨਲ ਹਾਈਵੇਅ ਵੀ ਕੀਤਾ ਗਿਆ ਜਾਮ

ਕਿਸਾਨਾਂ ਵੱਲੋਂ ਦਿੱਲੀ ਚੰਡੀਗੜ੍ਹ ਨੈਸ਼ਨਲ ਹਾਈਵੇਅ ਵੀ ਕੀਤਾ ਗਿਆ ਜਾਮ

ਚੰਡੀਗੜ੍ਹ: ਪੰਜਾਬ ਭਰ ਵਿੱਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ (Rail Roko Andolan) ਅੱਜ ਵੀ ਜਾਰੀ ਹੈ, ਜੋ 30 ਸਤੰਬਰ ਤੱਕ ਜਾਰੀ ਰਹੇਗਾ। ਅੱਜ ਸ਼ੁੱਕਰਵਾਰ ਸਵੇਰੇ ਕਿਸਾਨਾਂ ਵੱਲੋਂ ਦਿੱਲੀ ਚੰਡੀਗੜ੍ਹ ਨੈਸ਼ਨਲ ਹਾਈਵੇਅ (Delhi Chandigarh National Highway) ਨੂੰ ਅਚਾਨਕ ਜਾਮ ਕਰ ਦਿੱਤਾ ਗਿਆ। ਮੋਹਾਲੀ ਦੇ ਲਾਲੜੂ ਨੇੜੇ ਕਿਸਾਨ ਹੜਤਾਲ ’ਤੇ ਬੈਠ ਗਏ, ਜਿਸ ਕਾਰਨ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਜਦੋਂ ਪੁਲਿਸ ਨੇ ਧਰਨਾਕਾਰੀਆਂ ਨੂੰ ਉਥੋਂ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਦੀ ਪੁਲਿਸ ਨਾਲ ਹੱਥੋਪਾਈ ਹੋ ਗਈ।

ਦੱਸ ਦਈਏ ਕਿ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀਆਂ 19 ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਆਪਣੇ ਪਹਿਲਾਂ ਐਲਾਨੇ ਪ੍ਰੋਗਰਾਮ ਅਨੁਸਾਰ ਵੀਰਵਾਰ ਨੂੰ ਤਿੰਨ ਰੋਜ਼ਾ ਰੇਲ ਰੋਕੋ ਅੰਦੋਲਨ (Rail Roko Andolan) ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੋਗਾ ਰੇਲਵੇ ਸਟੇਸ਼ਨ, ਮੋਗਾ ਜ਼ਿਲ੍ਹੇ ਦੇ ਅਜੀਤਵਾਲ ਤੇ ਡਗਰੂ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ, ਜਲੰਧਰ ਛਾਉਣੀ, ਤਰਨਤਾਰਨ, ਸੰਗਰੂਰ ਦੇ ਸੁਨਾਮ, ਪਟਿਆਲਾ ਦੇ ਨਾਭਾ, ਫਿਰੋਜ਼ਪੁਰ ਦੇ ਬਸਤੀ ਟੈਂਕਵਾਲੀ ਅਤੇ ਮੱਲਾਂਵਾਲਾ, ਬਠਿੰਡਾ ਦੇ ਰਾਮਪੁਰਾਫੂਲ , ਅੰਮ੍ਰਿਤਸਰ ਦੇ ਦੇਵੀਦਾਸਪੁਰਾ ਅਤੇ ਮਜੀਠਾ, ਫਾਜ਼ਿਲਕਾ ਰੇਲਵੇ ਸਟੇਸ਼ਨ, ਮਲੇਰਕੋਟਲਾ ਦੇ ਅਹਿਮਦਗੜ੍ਹ ਵਿੱਚ 3 ਦਿਨਾਂ ਤੱਕ 17 ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤਾ, ਜਿਸ ਕਾਰਨ ਰੇਲ ਗੱਡੀਆਂ ਦੀ ਰਫਤਾਰ ਠੱਪ ਹੋ ਗਈ। 

ਰੇਲ ਮੰਡਲ ਦਫ਼ਤਰ ਵੱਲੋਂ ਜਾਰੀ ਸੂਚਨਾ ਦੇ ਅਨੁਸਾਰ ਇਸ ਅੰਦੋਲਨ ਕਾਰਨ ਕੁੱਲ 91 ਰੇਲਗੱਡੀਆਂ ਪ੍ਰਭਾਵਿਤ ਹੋਈਆਂ। 51 ਰੇਲਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ, 29 ਗੱਡੀਆਂ ਨੂੰ ਸ਼ਾਰਟ ਟਰਮੀਨੇਟ ਕਰਦੇ ਹੋਏ ਰਸਤੇ ’ਚੋਂ ਹੀ ਵਾਪਸ ਮੋੜਿਆ ਗਿਆ, ਜਦੋਂ ਕਿ ਲੰਬੀ ਦੂਰੀ ਦੀਆਂ 11 ਰੇਲਗੱਡੀਆਂ ਨੂੰ ਰੂਟ ਬਦਲ ਕੇ ਕੱਢਿਆ ਗਿਆ ਹੈ। ਕਿਸਾਨ ਜੱਥੇਬੰਦੀਆਂ ਵੱਲੋਂ ਮੰਡਲ ’ਚ ਫਿਰੋਜ਼ਪੁਰ ਕੈਂਟ, ਮੋਗਾ, ਅਜੀਤਵਾਲ, ਡੱਗਰੂ, ਹੁਸ਼ਿਆਰਪੁਰ, ਗੁਰਦਾਸਪੁਰ, ਡੇਰਾ ਬਾਬਾ ਨਾਨਕ, ਜਲੰਧਰ ਕੈਂਟ, ਤਰਨਤਾਰਨ, ਮੱਲਾਂਵਾਲਾ, ਦੇਵੀਦਾਸਪੁਰਾ ਅੰਮ੍ਰਿਤਸਰ, ਮਜੀਠਾ, ਫਾਜ਼ਿਲਕਾ ਆਦਿ ਸਥਾਨਾਂ ’ਤੇ ਧਰਨੇ ਦਿੱਤੇ ਗਏ, ਜੋ ਅਗਲੇ 2 ਦਿਨ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments