Homeਹਰਿਆਣਾਕਿਸਾਨਾਂ ਨੇ ਸਰਕਾਰ ਖ਼ਿਲਾਫ਼ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਕੀਤਾ ਐਲਾਨ

ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਕੀਤਾ ਐਲਾਨ

ਕੁਰੂਕਸ਼ੇਤਰ: ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਸਮੂਹ ਦੇ ਕਿਸਾਨ ਸ਼ਾਹਬਾਦ ‘ਚ ਇਕੱਠੇ ਹੋਏ। ਕਿਸਾਨਾਂ ਨੇ ਝੋਨੇ ਦੀ ਖਰੀਦ ਵਿੱਚ ਹੋ ਰਹੀ ਦੇਰੀ ’ਤੇ ਗੁੱਸਾ ਜ਼ਾਹਰ ਕਰਦਿਆਂ ਸਰਕਾਰ ਖ਼ਿਲਾਫ਼ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਡੀ.ਸੀ ਵਿਸ਼ਰਾਮ ਕੁਮਾਰ ਮੀਨਾ ਨਾਲ ਗੱਲਬਾਤ ਨਾਕਾਮ ਹੋਣ ਮਗਰੋਂ ਕਿਸਾਨ ਜਾਮ ਲਾਉਣ ਲਈ ਨਿਕਲ ਗਏ। ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਗਈ। ਪਾਣੀ ਦੀਆਂ ਤੋਪਾਂ ਦੀ ਵੀ ਵਰਤੋਂ ਕੀਤੀ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ।

ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਝੋਨੇ ਦੀ ਖਰੀਦ ਸ਼ੁਰੂ ਨਹੀਂ ਹੁੰਦੀ, ਕਿਸਾਨਾਂ ਦੀਆਂ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਭਾਵੇਂ ਉਨ੍ਹਾਂ ਨੂੰ ਗੋਲੀਆਂ ਖਾਣੀਆਂ ਪੈਣ ਉਹ ਗੋਲੀ ਖਾਉਣ ਲਈ ਤਿਆਰ ਹਨ । ਪਰ ਉਹ ਪਿੱਛੇ ਨਹੀਂ ਹਟਣਗੇ । ਗੁਰਨਾਮ ਸਿੰਘ ਚੜੂਨੀ ਨੇ ਕਿਹਾ, “ਇਹ ਸਭ ਕੁਝ ਬੇਈਮਾਨ ਅਫ਼ਸਰਾਂ ਕਰਕੇ ਹੋ ਰਿਹਾ ਹੈ। ਸਰਕਾਰ ਕਿਸਾਨਾਂ ਨੂੰ ਕੁੱਟਵਾਉਣਾ ਚਾਹੁੰਦੀ ਹੈ। ਉਨ੍ਹਾਂ ਨੂੰ ਕਿਸਾਨਾਂ ਨੂੰ ਬਦਨਾਮ ਕਰਵਾਉਣ ਵਿੱਚ ਮਜ਼ਾ ਆਉਂਦਾ ਹੈ । ਅਜਿਹੇ ਅਫ਼ਸਰਾਂ ਨੂੰ ਹਰਿਆਣਾ ਵਿੱਚੋਂ ਹਟਾ ਦੇਣਾ ਚਾਹੀਦਾ ਹੈ। ਦੂਜੇ ਪਾਸੇ ਹਾਈਵੇਅ ‘ਤੇ ਪੁਲਿਸ ਲਾਠੀਆਂ ਲੈ ਕੇ ਤਿਆਰ ਹੈ। ਅਸੀਂ ਕੁੱਟਾਂਗੇ, ਅਸੀਂ ਜਾਵਾਂਗੇ ਅਤੇ ਉਹ ਕੁੱਟਣਗੇ।”

ਇਸ ਦੌਰਾਨ ਬੀਕੇਯੂ ਚੜੂਨੀ ਗਰੁੱਪ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚਦੂਨੀ ਨੇ ਸਖ਼ਤ ਰਵੱਈਆ ਦਿਖਾਉਂਦੇ ਹੋਏ ਕਿਹਾ, “ਭਾਵੇਂ ਗੋਲੀ ਖਾਉਣੀ ਪਵੇ , ਖਾਵਾਂਗੇ , ਪਰ ਰੋਡ ਜਾਮ ਜਰੂਰ ਕਰਾਂਗੇ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments