Home ਪੰਜਾਬ ਪੰਜਾਬ ਦੇ ਕਿਸਾਨਾਂ ਨੇ ਕੀਤਾ ਇਹ ਵੱਡਾ ਐਲਾਨ

ਪੰਜਾਬ ਦੇ ਕਿਸਾਨਾਂ ਨੇ ਕੀਤਾ ਇਹ ਵੱਡਾ ਐਲਾਨ

0

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨਾਂ ਅਤੇ ਪੰਜਾਬ ਦੇ ਮੁੱਖ ਮੁੱਦਿਆਂ ‘ਤੇ ਬੀਤੇ ਦਿਨ ਕਿਸਾਨ ਭਵਨ ਵਿਖੇ ਇਕ ਸਰਬ-ਪਾਰਟੀ ਮੀਟਿੰਗ ਬੁਲਾਈ ਗਈ। 11 ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਇਸ ਮੀਟਿੰਗ ਵਿੱਚ ਹਿੱਸਾ ਲਿਆ ਪਰ ਆਮ ਆਦਮੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਇਸ ਦਾ ਹਿੱਸਾ ਨਹੀਂ ਸੀ।

ਮੀਡੀਆ ਨਾਲ ਗੱਲਬਾਤ ਕਰਦਿਆਂ, ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਕਿ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨੇ 4 ਪ੍ਰਮੁੱਖ ਮੁੱਦਿਆਂ ‘ਤੇ ਸਰਬਸੰਮਤੀ ਨਾਲ ਇਕ ਮਤਾ ਪਾਸ ਕੀਤਾ ਹੈ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਸਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਰੱਦ ਕਰਨ, ਦੇਸ਼ ਵਿੱਚ ਮੁਕਤ ਵਪਾਰ ਸਮਝੌਤੇ ਨੂੰ ਰੱਦ ਕਰਨ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਅਤੇ ਪੰਜਾਬ ਦੇ ਪਾਣੀਆਂ ਸਬੰਧੀ ਕੀਤੇ ਗਏ ਸਾਰੇ ਪੁਰਾਣੇ ਸਮਝੌਤਿਆਂ ਨੂੰ ਰੱਦ ਕਰਨ ਅਤੇ ਸਹਿਕਾਰੀ ਲਹਿਰ ਨੂੰ ਬਚਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ।

ਕਿਸਾਨ ਆਗੂ ਡਾ. ਦਰਸ਼ਨ ਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਲੈਂਡ ਪੂਲੰਿਗ ਨੀਤੀ ਵਿਰੁੱਧ ਐਸ.ਕੇ.ਐਮ. ਜ਼ਿਲ੍ਹਾ ਪੱਧਰ ‘ਤੇ ਮੋਮਬੱਤੀ ਮਾਰਚ ਕੱਢੇਗਾ ਅਤੇ ਸੰਘਰਸ਼ ਸ਼ੁਰੂ ਕਰਨ ਵਿੱਚ ਕੋਈ ਦੇਰੀ ਨਹੀਂ ਹੋਵੇਗੀ। ਕਿਸਾਨ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਕਈ ਪਹਿਲੂਆਂ ‘ਤੇ ਚਰਚਾ ਕਰਨ ਤੋਂ ਬਾਅਦ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਕਿਸਾਨ ਆਗੂਆਂ ਦੇ ਨਾਲ-ਨਾਲ ਸਾਰੀਆਂ ਸਿਆਸੀ ਪਾਰਟੀਆਂ ਨੇ ਉਪਰੋਕਤ ਮੁੱਦਿਆਂ ‘ਤੇ ਆਪਣੀ ਸਹਿਮਤੀ ਪ੍ਰਗਟਾਈ ਹੈ। ਕਿਸਾਨ ਆਗੂਆਂ ਨੇ ਮੀਟਿੰਗ ਵਿੱਚ ਦੂਰੀ ਬਣਾਈ ਰੱਖਣ ਲਈ ‘ਆਪ’ ਪਾਰਟੀ ਦੀ ਸਖ਼ਤ ਨਿੰਦਾ ਕੀਤੀ।

NO COMMENTS

LEAVE A REPLY

Please enter your comment!
Please enter your name here

Exit mobile version