Homeਹਰਿਆਣਾਖਨੌਰੀ ਸਰਹੱਦ 'ਤੇ ਕਿਸਾਨਾਂ ਦਾ ਧਰਨਾ ਮੁਲਤਵੀ

ਖਨੌਰੀ ਸਰਹੱਦ ‘ਤੇ ਕਿਸਾਨਾਂ ਦਾ ਧਰਨਾ ਮੁਲਤਵੀ

ਨਰਵਾਣਾ : ਹਰਿਆਣਾ ਅਤੇ ਪੰਜਾਬ ਦੀ ਸਰਹੱਦ ਖਨੌਰੀ-ਦਾਤਾ ਸਿੰਘਵਾਲਾ ਵਿਖੇ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ 4 ਸਤੰਬਰ 2026 ਨੂੰ ਦਿੱਲੀ ਵਿਖੇ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਕਰਵਾਈ ਜਾਵੇਗੀ।

ਐਸ.ਡੀ.ਐਮ. ਨਰਵਾਣਾ ਦੇ ਭਰੋਸੇ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਯਾਤਰਾ 4 ਸਤੰਬਰ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ।ਡੱਲੇਵਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਯਾਤਰਾ ਕਰਨ ਤੋਂ ਰੋਕਿਆ ਹੋਇਆ ਹੈ। ਜੇਕਰ ਮੀਟਿੰਗ ਦਾ ਕੋਈ ਸਾਕਾਰਾਤਮਕ ਨਤੀਜਾ ਨਾ ਨਿਕਲਿਆ ਤਾਂ ਕਿਸਾਨ ਫਿਰ ਤੋਂ ਭਾਰਤ ਭਰ ਵਿੱਚ ਆਪਣੀ ਯਾਤਰਾ ਸ਼ੁਰੂ ਕਰਨਗੇ। ਕਿਸਾਨਾਂ ਨੇ ਹੜਤਾਲ ਖਤਮ ਕਰਨ ਦਾ ਐਲਾਨ ਵੀ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments