ਦੇਹਰਾਦੂਨ: ਉੱਤਰਾਖੰਡ ਦੇ ਵਿਜੀਲੈਂਸ ਵਿਭਾਗ ਨੇ ਬੀਤੇ ਦਿਨ ਹਰਿਦੁਆਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਹਿਲਾ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਰਾਣੀਪੁਰ ਥਾਣੇ ਵਿੱਚ ਤਾਇਨਾਤ ਏ.ਐਸ.ਆਈ. ਸੋਨੀਆ ਵਿਰੁੱਧ ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਉਹ ਸ਼ਿਕਾਇਤਕਰਤਾ ਦੇ ਹੱਕ ਵਿੱਚ ਲੈਣ-ਦੇਣ ਦੇ ਮਾਮਲੇ ਨੂੰ ਨਿਪਟਾਉਣ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੀ ਹੈ।
ਜਾਂਚ ਤੋਂ ਬਾਅਦ ਸ਼ਿਕਾਇਤ ਦੇ ਸਹੀ ਪਾਏ ਜਾਣ ‘ਤੇ ਵਿਜੀਲੈਂਸ ਵਿਭਾਗ ਨੇ ਜਾਲ ਵਿਛਾ ਕੇ ਸੋਨੀਆ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।










