HomePunjabਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਦੇ ਰਾਜਪਾਲ ਰਾਹੀਂ ਭਾਜਪਾ 'ਤੇ ਸਾਧਿਆ...

ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਦੇ ਰਾਜਪਾਲ ਰਾਹੀਂ ਭਾਜਪਾ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ (Harpal Cheema) ਨੇ ਅੱਜ ਚੰਡੀਗੜ੍ਹ (Chandigarh) ਵਿੱਚ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਚੀਮਾ ਨੇ ਪੰਜਾਬ ਦੇ ਰਾਜਪਾਲ ਅਤੇ ਭਾਜਪਾ ‘ਤੇ ਤਿੱਖੇ ਨਿਸ਼ਾਨੇ ਸਾਧੇ। ਚੀਮਾ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਰਾਜਪਾਲ ਰਾਹੀਂ ਰਾਜ ਕਰਨਾ ਚਾਹੁੰਦੀ ਹੈ। ਪੰਜਾਬ ਦੇ ਰਾਜਪਾਲ ਨੂੰ ਜਵਾਬ ਦਿੰਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸਿਰਫ਼ ਚਿੱਠੀਆਂ ਲਿਖਣ ਦੇ ਮਾਹਿਰ ਹਨ, ਉਨ੍ਹਾਂ ਦਾ ਹੋਰ ਮੁੱਦਿਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਚੀਮਾ ਨੇ ਕਿਹਾ ਕਿ ਆਰ.ਡੀ.ਐਫ. ਬਕਾਇਆ ਦੇ ਮੁੱਦੇ ‘ਤੇ ਰਾਜਪਾਲ ਨੇ ਅਸਪਸ਼ਟ ਜਵਾਬ ਦਿੰਦਿਆਂ ਇਸ ਨੂੰ ਟਾਲ ਦਿੱਤਾ।

ਭਾਜਪਾ ‘ਤੇ ਵਰ੍ਹਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਭਾਜਪਾ ਰਾਜਪਾਲ ਰਾਹੀਂ ਪੰਜਾਬ ‘ਤੇ ਰਾਜ ਕਰਨਾ ਚਾਹੁੰਦੀ ਹੈ। ਚੀਮਾ ਨੇ ਕਿਹਾ ਕਿ ਰਾਜਪਾਲ ਵੱਲੋਂ ਦੱਸੇ ਗਏ 50,000 ਕਰੋੜ ਰੁਪਏ ਦੇ ਕਰਜ਼ੇ ਵਿੱਚੋਂ ਪੰਜਾਬ ਨੇ 50,000 ਕਰੋੜ ਨਹੀਂ ਸਗੋਂ 47,000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਡੇਢ ਸਾਲ ਦੌਰਾਨ 27,000 ਕਰੋੜ ਰੁਪਏ ਦਾ ਵਿਆਜ ਵੀ ਵਾਪਸ ਕਰ ਦਿੱਤਾ ਗਿਆ ਹੈ। 9000 ਹਜ਼ਾਰ ਕਰੋੜ ਰੁਪਏ ਦੀ ਬਿਜਲੀ ਸਬਸਿਡੀ ਦਾ ਭੁਗਤਾਨ ਕੀਤਾ ਗਿਆ ਹੈ।

ਸੂਬੇ ‘ਚ ਵੱਧ ਰਹੇ ਕਰਜ਼ੇ ਦੇ ਮੁੱਦੇ ‘ਤੇ ਚੀਮਾ ਨੇ ਕਿਹਾ ਕਿ ਪੰਜਾਬ ਇਕੱਲਾ ਅਜਿਹਾ ਸੂਬਾ ਨਹੀਂ ਹੈ, ਜਿਸ ‘ਤੇ ਕਰਜ਼ਾ ਵਧ ਰਿਹਾ ਹੈ, ਸਗੋਂ ਦੇਸ਼ ਦੇ ਹੋਰ ਸੂਬਿਆਂ ‘ਚ ਵੀ ਕਰਜ਼ਾ ਲਗਾਤਾਰ ਵਧ ਰਿਹਾ ਹੈ ਪਰ ਕੇਂਦਰ ਸਰਕਾਰ ਕਿਸੇ ਵੀ ਸੂਬੇ ਦੀ ਮਦਦ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਰਾਜਾਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਵੀ ਕਰਜ਼ਾ ਆਪਣੇ ਸਿਖਰ ’ਤੇ ਹੈ। ਚੀਮਾ ਨੇ ਕਿਹਾ ਕਿ ਸਭ ਤੋਂ ਵੱਧ ਕਰਜ਼ਾ ਅਕਾਲੀ-ਭਾਜਪਾ ਸਰਕਾਰ ਵੇਲੇ ਲਿਆ ਗਿਆ।

ਬੇਰੁਜ਼ਗਾਰੀ ਦੇ ਮੁੱਦੇ ’ਤੇ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਕਈ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਗਿਆ ਹੈ। ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੇ ਡੇਢ ਸਾਲ ਵਿੱਚ 37 ਹਜ਼ਾਰ ਦੇ ਕਰੀਬ ਨੌਕਰੀਆਂ ਦਿੱਤੀਆਂ ਹਨ ਅਤੇ ਸੂਬੇ ਵਿੱਚ ਕਈ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਗਿਆ ਹੈ। ਪੰਜਾਬ ਦੇ 13,000 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਲ-ਨਾਲ ਤਨਖਾਹਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ, ਜੋ ਕਿ ਇੱਕ ਇਤਿਹਾਸਕ ਫ਼ੈਸਲਾ ਹੈ। ਇਸੇ ਤਰ੍ਹਾਂ ਪੰਜਾਬ ਵਿੱਚ ਆਂਗਣਵਾੜੀ ਵਰਕਰਾਂ ਦੀ ਭਰਤੀ ਲਗਾਤਾਰ ਜਾਰੀ ਹੈ। ਇਸੇ ਤਰ੍ਹਾਂ ਪਟਵਾਰੀਆਂ ਦਾ ਭੱਤਾ 5000 ਰੁਪਏ ਤੋਂ ਵਧਾ ਕੇ 18000 ਰੁਪਏ ਕਰ ਦਿੱਤਾ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments