Homeਪੰਜਾਬਸੂਬੇ ਭਰ ਦੇ 14 ਹਸਪਤਾਲਾਂ ਨੂੰ ਕੁੱਲ 78.67 ਲੱਖ ਰੁਪਏ ਦਾ ਲੱਗਾ...

ਸੂਬੇ ਭਰ ਦੇ 14 ਹਸਪਤਾਲਾਂ ਨੂੰ ਕੁੱਲ 78.67 ਲੱਖ ਰੁਪਏ ਦਾ ਲੱਗਾ ਜੁਰਮਾਨਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਵਿੱਚ ਕਥਿਤ ਬੇਨਿਯਮੀਆਂ ਅਤੇ ਧੋਖਾਧੜੀ ਦੇ ਦੋਸ਼ਾਂ ਕਾਰਨ ਜਲੰਧਰ ਦੇ ਸਰਵੋਦਿਆ ਹਸਪਤਾਲ ਨੂੰ ਇਸ ਸਕੀਮ ਵਿੱਚੋਂ ਡੀ-ਪੈਨਲ ਕਰ ਦਿੱਤਾ ਹੈ। ਹੁਣ ਇਹ ਹਸਪਤਾਲ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਰੀਜ਼ਾਂ ਨੂੰ ਨਕਦ ਰਹਿਤ ਇਲਾਜ ਦੀ ਸਹੂਲਤ ਨਹੀਂ ਦੇ ਸਕੇਗਾ।

ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਸਕੀਮ ਦੇ ਨਿਯਮਾਂ ਦੀ ਉਲੰਘਣਾ ਅਤੇ ਕਥਿਤ ਧੋਖਾਧੜੀ ਦੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਗਈ । ਜਾਂਚ ‘ਚ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਸਰਵੋਦਿਆ ਹਸਪਤਾਲ ਨੂੰ ਪੈਨਲ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਧੋਖਾਧੜੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਬਖਸ਼ਿਆ ਨਹੀਂ ਜਾਵੇਗਾ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਕਾਰਵਾਈ ਤੋਂ ਇਲਾਵਾ ਸੂਬੇ ਭਰ ਦੇ 14 ਹਸਪਤਾਲਾਂ ਨੂੰ ਕੁੱਲ 78.67 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜਾਂਚ ਦੌਰਾਨ 6 ਮਰੀਜ਼ਾਂ ਦੇ ਪਰਿਵਾਰਾਂ ਜਿਨ੍ਹਾਂ ਤੋਂ ਕਥਿਤ ਤੌਰ ‘ਤੇ ਨਾਜਾਇਜ਼ ਤੌਰ ‘ਤੇ ਪੈਸੇ ਵਸੂਲੇ ਗਏ ਸਨ, ਦੀ ਰਕਮ ਵਾਪਸ ਕਰ ਦਿੱਤੀ ਗਈ ਹੈ।

ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦਾ ਨਿਯਮਤ ਆਡਿਟ ਅਤੇ ਨਿਰੀਖਣ ਕੀਤਾ ਜਾ ਰਿਹਾ ਹੈ। ਜੇਕਰ ਕੋਈ ਹਸਪਤਾਲ ਸਕੀਮ ਦੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਇਸ ਸਕੀਮ ਦਾ ਲਾਭ ਯੋਗ ਮਰੀਜ਼ਾਂ ਤੱਕ ਪਹੁੰਚਣਾ ਯਕੀਨੀ ਬਣਾਉਣਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments