Homeਪੰਜਾਬਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਸੌਰਭ ਮਦਨ ਖ਼ਿਲਾਫ਼ ਐਫ.ਆਈ.ਆਰ. ਦਰਜ

ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਸੌਰਭ ਮਦਨ ਖ਼ਿਲਾਫ਼ ਐਫ.ਆਈ.ਆਰ. ਦਰਜ

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਕਾਂਗਰਸ ਪਾਰਟੀ ਦੇ ਅੰਦਰੂਨੀ ਕਲੇਸ਼ ਦੌਰਾਨ, ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਸੌਰਭ ਮਦਨ ਉਰਫ਼ ਮਿੱਠੂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਮਕਬੂਲਪੁਰਾ ਪੁਲਿਸ ਨੇ ਪੰਜਾਬ ਪੀ.ਸੀ.ਸੀ. ਡੈਲੀਗੇਟ ਸ਼ਿਵਾਨੀ ਸ਼ਰਮਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਹੈ।

ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ, ਸ਼ਿਵਾਨੀ ਸ਼ਰਮਾ ਨੇ ਦੋਸ਼ ਲਾਇਆ ਕਿ 3 ਅਕਤੂਬਰ ਨੂੰ ਦੁਪਹਿਰ ਕਰੀਬ 12:00 ਵਜੇ ਸੌਰਭ ਮਦਨ ਆਪਣੇ ਗੰਨਮੈਨ ਅਤੇ ਡਰਾਈਵਰ ਨਾਲ ਨਿਊ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਦੋਸ਼ ਲਾਇਆ ਕਿ ਗੱਲਬਾਤ ਦੌਰਾਨ ਮਦਨ ਨੇ ਉਨ੍ਹਾਂ ਨਾਲ ਬਦਤਮੀਜ਼ੀ ਕੀਤੀ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ।

ਸ਼ਿਵਾਨੀ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਨ੍ਹਾਂ ਨੇ ਇਤਰਾਜ਼ ਜਤਾਇਆ ਅਤੇ ਉਨ੍ਹਾਂ ਨੂੰ ਜਾਣ ਲਈ ਕਿਹਾ, ਤਾਂ ਮਦਨ ਨੇ ਉਨ੍ਹਾਂ ਨੂੰ ਧੱਕਾ ਦਿੱਤਾ, ਜਿਸ ਕਾਰਨ ਉਹ ਪਿੱਛੇ ਵੱਲ ਡਿੱਗ ਪਏ। ਘਰ ਦੇ ਬਾਹਰ ਰੱਖੇ ਫੁੱਲਾਂ ਦੇ ਗਮਲੇ ਤੋੜਨ ਅਤੇ ਘਰ ਵਿੱਚ ਕੰਮ ਕਰਨ ਵਾਲੀਆਂ ਔਰਤਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਵੀ ਲਾਏ ਗਏ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਮਦਨ ਦੇ ਨਾਲ ਆਏ ਗੰਨਮੈਨ ਅਤੇ ਡਰਾਈਵਰ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਕਿਸੇ ਨਾਲ ਵੀ ਕੋਈ ਬਦਤਮੀਜ਼ੀ ਨਹੀਂ ਕੀਤੀ।

ਇਸ ਦੌਰਾਨ, ਸੌਰਭ ਮਦਨ ਨੇ ਸ਼ਿਵਾਨੀ ਸ਼ਰਮਾ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਉਹ ਸ਼ਿਵਾਨੀ ਦੇ ਘਰ ਗਏ ਸਨ, ਪਰ ਉਹ ਘਰ ਦੇ ਅੰਦਰ ਨਹੀਂ ਗਏ ਸਨ ਅਤੇ ਫੁੱਲਾਂ ਦੇ ਗਮਲੇ ਤੋੜਨ ਦਾ ਦੋਸ਼ ਪੂਰੀ ਤਰ੍ਹਾਂ ਝੂਠਾ ਹੈ। ਮਦਨ ਅਨੁਸਾਰ, ਸ਼ਿਵਾਨੀ ਨਾਲ ਉਨ੍ਹਾਂ ਦਾ ਕੋਈ ਝਗੜਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਅਤੇ ਸ਼ਿਵਾਨੀ ਵਿਚਕਾਰ 12 ਲੱਖ ਰੁਪਏ ਦੇ ਲੈਣ-ਦੇਣ ਦਾ ਮਾਮਲਾ ਹੈ, ਜਿਸ ਦੇ ਰਿਕਾਰਡ ਉਨ੍ਹਾਂ ਕੋਲ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਇਹ ਰਕਮ ਸ਼ਿਵਾਨੀ ਦੇ ਪਰਿਵਾਰਕ ਮੈਂਬਰ ਨੂੰ ਵਿਦੇਸ਼ ਭੇਜਣ ਵਿੱਚ ਮਦਦ ਲਈ ਦਿੱਤੀ ਗਈ ਸੀ।

ਸ਼ਿਵਾਨੀ ਸ਼ਰਮਾ ਦੇ ਬਿਆਨ ਅਤੇ ਮੁੱਢਲੀ ਜਾਂਚ ਦੇ ਆਧਾਰ ‘ਤੇ, ਮਕਬੂਲਪੁਰਾ ਪੁਲਿਸ ਨੇ ਸੌਰਭ ਮਦਨ ਵਿਰੁੱਧ ਭਂਸ਼ ਦੀਆਂ ਧਰਾਵਾਂ 115(2), 324(4), 79 ਅਤੇ 333 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਨੁਸਾਰ, ਇਹ ਢੀ੍ਰ 3 ਅਕਤੂਬਰ ਨੂੰ ਰਾਤ ਕਰੀਬ 11 ਵਜੇ ਦਰਜ ਕੀਤੀ ਗਈ ਸੀ। ਫਿਲਹਾਲ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਦੋਸ਼ ਸ਼ਿਕਾਇਤਕਰਤਾ ਦੇ ਬਿਆਨ ‘ਤੇ ਆਧਾਰਿਤ ਹਨ ਅਤੇ ਜਾਂਚ ਦੌਰਾਨ ਸਾਰੇ ਤੱਥਾਂ ਦੀ ਪੁਸ਼ਟੀ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments