Homeਪੰਜਾਬਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਐਫ.ਆਈ.ਆਰ. ਦਰਜ...

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਐਫ.ਆਈ.ਆਰ. ਦਰਜ , ਜਾਣੋ ਕੀ ਹੈ ਮਾਮਲਾ ?

ਪੰਜਾਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸੀਨੀਅਰ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਖ਼ਿਲਾਫ਼ ਬਲਾਤਕਾਰ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਆਗੂ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਬਲਾਤਕਾਰ ਸਮੇਤ ਗੰਭੀਰ ਦੋਸ਼ਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਹਿਰੀਨ ਦੀ ਰਹਿਣ ਵਾਲੀ ਇਕ ਔਰਤ ਨੇ ਚਾਵਲਾ ‘ਤੇ ਬਲਾਤਕਾਰ, ਬੰਧਕ ਬਣਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਾਏ ਹਨ।

ਥਾਣਾ ਆਨੰਦਪੁਰ ਸਾਹਿਬ ਦੀ ਪੁਲਿਸ ਨੇ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਐਫ.ਆਈ.ਆਰ. ਦਰਜ ਹੋਣ ਅਤੇ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਆਗੂ ਅਮਰਜੀਤ ਸਿੰਘ ਚਾਵਲਾ ਨੇ ਆਪਣੇ ਸਾਰੇ ਸਿਆਸੀ ਅਤੇ ਧਾਰਮਿਕ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਇਹ ਝੂਠਾ ਕੇਸ ਦਰਜ ਕੀਤਾ ਗਿਆ ਹੈ। ਇਸ ਕਾਰਨ ਉਹ ਉਦੋਂ ਤੱਕ ਸਾਰੇ ਅਹੁਦਿਆਂ ਤੋਂ ਦੂਰ ਰਹਿਣਗੇ, ਜਦੋਂ ਤੱਕ ਅਦਾਲਤ ਉਨ੍ਹਾਂ ਨੂੰ ਬੇਕਸੂਰ ਕਰਾਰ ਨਹੀਂ ਦਿੰਦੀ। ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਔਰਤ ਮਾਲਵਾ ਇਲਾਕੇ ਦੀ ਰਹਿਣ ਵਾਲੀ ਹੈ, ਜੋ ਪਿਛਲੇ 25 ਸਾਲਾਂ ਤੋਂ ਬਹਿਰੀਨ ਵਿੱਚ ਰਹਿ ਰਹੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਔਰਤ ਨੇ ਦੱਸਿਆ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਵਿਖੇ ਧਾਰਮਿਕ ਯਾਤਰਾ ਲਈ ਆਈ ਸੀ। ਜਿੱਥੇ ਕਥਿਤ ਤੌਰ ‘ਤੇ ਉਸ ਨਾਲ ਇਹ ਘਟਨਾਵਾਂ 27 ਫਰਵਰੀ ਤੋਂ 19 ਅਗਸਤ 2026 ਦਰਮਿਆਨ ਵਾਪਰੀਆਂ।

ਬੰਧਕ ਬਣਾਉਣ ਅਤੇ ਕਈ ਬਲਾਤਕਾਰ ਕਰਨ ਦੇ ਦੋਸ਼
ਔਰਤ ਦਾ ਦੋਸ਼ ਹੈ ਕਿ ਅਮਰਜੀਤ ਸਿੰਘ ਚਾਵਲਾ ਉਸ ਨੂੰ ਵੱਖ-ਵੱਖ ਕੋਠੀਆਂ ਅਤੇ ਕਮਰਿਆਂ ਵਿਚ ਲੈ ਗਿਆ, ਜਿੱਥੇ ਉਸ ਨੂੰ ਕਥਿਤ ਤੌਰ ‘ਤੇ ਬੰਧਕ ਬਣਾ ਕੇ ਕਈ ਵਾਰ ਬਲਾਤਕਾਰ ਕੀਤਾ। ਔਰਤ ਮੁਤਾਬਕ ਵਿਰੋਧ ਕਰਨ ‘ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਨ੍ਹਾਂ ਘਟਨਾਵਾਂ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਵੀ ਕੀਤੀ। ਹਾਲਾਂਕਿ, ਇੱਕ ਸੇਵਾਦਾਰ ਉਸਨੂੰ ਹਸਪਤਾਲ ਲੈ ਗਿਆ, ਜਿਸ ਨਾਲ ਉਸਦੀ ਜਾਨ ਬਚ ਗਈ।

ਪੰਥਕ ਆਗੂਆਂ ਤੋਂ ਇਨਸਾਫ਼ ਮੰਗਣ ਦਾ ਦਾਅਵਾ
ਔਰਤ ਨੇ ਦੋਸ਼ ਲਾਇਆ ਕਿ ਉਸ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਮੇਤ ਕਈ ਧਾਰਮਿਕ ਸ਼ਖ਼ਸੀਅਤਾਂ ਨੂੰ ਇਨਸਾਫ਼ ਦੀ ਅਪੀਲ ਕੀਤੀ ਹੈ। ਔਰਤ ਅਨੁਸਾਰ ਜਦੋਂ ਉਸ ਨੂੰ ਉਥੋਂ ਵੀ ਇਨਸਾਫ਼ ਨਾ ਮਿ ਲਿਆ ਤਾਂ ਉਸ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ। ਪੁਲਿਸ ਨੇ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ‘ਚ ਲੱਗੇ ਦੋਸ਼ਾਂ ਦੀ ਪੁਲਿਸ ਜਾਂਚ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋਵੇਗੀ।

ਜਾਣੋ ਕੀ ਬੋਲੇ ਅਮਰਜੀਤ ਸਿੰਘ ਚਾਵਲਾ
ਇਸ ਮਾਮਲੇ ਸਬੰਧੀ ਆਗੂ ਅਮਰਜੀਤ ਸਿੰਘ ਚਾਵਲਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਝੂਠਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਲੰਬੇ ਸਮੇਂ ਤੋਂ ਉਨ੍ਹਾਂ ਦੇ ਪਿੱਛੇ ਲੱਗੇ ਹੋਏ ਸਨ ਅਤੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਚੋਣਾਂ ਨੇੜੇ ਆਉਂਦੀਆਂ ਹਨ, ਕੁਝ ਨਾ ਕੁਝ ਵਾਪਰ ਜਾਂਦਾ ਹੈ। ਦਰਜ ਕਰਵਾਈ ਗਈ ਐਫ.ਆਈ.ਆਰ. ਵੀ ਝੂਠੀ ਹੈ। ਮੈਂ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੰਦਾ ਹਾਂ, ਤਾਂ ਜੋ ਗਰੁੱਪਾਂ ਅਤੇ ਪਾਰਟੀ ਆਗੂਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments