ਮੁੱਢਲੀ ਜਾਣਕਾਰੀ ਅਨੁਸਾਰ ਅੱਗ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਲੱਗੀ, ਜਿੱਥੇ ਪਟਾਕੇ ਸਟੋਰ ਕੀਤੇ ਹੋਏ ਸਨ। ਅੱਗ ਫੈਲਣ ਨਾਲ ਪਟਾਕਿਆਂ ਵਿੱਚ ਧਮਾਕੇ ਸ਼ੁਰੂ ਹੋ ਗਏ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੱਸਿਆ ਗਿਆ ਹੈ ਕਿ ਸਾਹਿਲ ਇਮਾਰਤ ਦੇ ਅੰਦਰ ਮੌਜੂਦ ਸੀ। ਧਮਾਕਿਆਂ ਦੌਰਾਨ ਕੰਧ ਡਿੱਗਣ ਕਾਰਨ ਉਹ ਮਲਬੇ ਹੇਠ ਦੱਬ ਗਿਆ ਅਤੇ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਸੁਰੱਖਿਆ ਦੇ ਮੱਦੇਨਜ਼ਰ ਇਲਾਕੇ ਨੂੰ ਘੇਰ ਲਿਆ ਗਿਆ ਅਤੇ ਅੱਗ ’ਤੇ ਕਾਬੂ ਪਾਉਣ ਲਈ ਕਾਰਵਾਈ ਕੀਤੀ ਗਈ।
ਸਥਾਨਕ ਲੋਕਾਂ ਨੇ ਰਿਹਾਇਸ਼ੀ ਇਲਾਕੇ ਵਿੱਚ ਪਟਾਕਿਆਂ ਦੇ ਭੰਡਾਰਨ ’ਤੇ ਸਵਾਲ ਚੁੱਕੇ ਹਨ। ਹਾਲਾਂਕਿ, ਗੋਦਾਮ ਵਿੱਚ ਪਟਾਕੇ ਰੱਖਣ ਸਬੰਧੀ ਨਿਯਮਾਂ ਦੀ ਉਲੰਘਣਾ ਹੋਈ ਸੀ ਜਾਂ ਨਹੀਂ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅੱਗ ਲੱਗਣ ਦੇ ਕਾਰਨਾਂ ਅਤੇ ਸੁਰੱਖਿਆ ਪ੍ਰਬੰਧਾਂ ਦੀ ਪੜਤਾਲ ਕਰ ਰਹੀ ਹੈ। ਅਧਿਕਾਰੀਆਂ ਮੁਤਾਬਕ ਜਾਂਚ ਤੋਂ ਬਾਅਦ ਹੀ ਹਾਦਸੇ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।










