ਜਮਸ਼ੇਦਪੁਰ: ਝਾਰਖੰਡ ਦੇ ਜਮਸ਼ੇਦਪੁਰ ਵਿੱਚ ਅੱਜ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੇ ਇੱਕ ਸੀ.ਐਨ.ਜੀ. ਨਾਲ ਚੱਲਣ ਵਾਲੇ ਆਟੋਰਿਕਸ਼ਾ ਵਿੱਚ ਅੱਗ ਲੱਗ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ ਬਿਸਤੂਪੁਰ ਥਾਣਾ ਖੇਤਰ ਦੇ ਸਾਊਥ ਪਾਰਕ ਇਲਾਕੇ ‘ਚ ਵਾਪਰੀ ਇਸ ਘਟਨਾ ‘ਚ ਸਾਰੇ ਬੱਚੇ ਵਾਲ-ਵਾਲ ਬਚ ਗਏ। ਉਨ੍ਹਾਂ ਦੱਸਿਆ ਕਿ ਟਾਟਾ ਸਟੀਲ ਦੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।
ਅਧਿਕਾਰੀ ਮੁਤਾਬਕ ਇਸ ਘਟਨਾ ‘ਚ ਕਿਸੇ ਦੀ ਮੌਤ ਨਹੀਂ ਹੋਈ ਅਤੇ ਨਾ ਹੀ ਕੋਈ ਜ਼ਖਮੀ ਹੋਇਆ ਹੈ ਪਰ ਆਟੋਰਿਕਸ਼ਾ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
