HomePunjabਚੰਡੀਗੜ੍ਹ ਪੀ.ਜੀ.ਆਈ 'ਚ ਲੱਗੀ ਅੱਗ, ਕਰੇਨ ਰਾਹੀਂ ਮਰੀਜ਼ਾਂ ਨੂੰ ਕੱਢਿਆ ਗਿਆ ...

ਚੰਡੀਗੜ੍ਹ ਪੀ.ਜੀ.ਆਈ ‘ਚ ਲੱਗੀ ਅੱਗ, ਕਰੇਨ ਰਾਹੀਂ ਮਰੀਜ਼ਾਂ ਨੂੰ ਕੱਢਿਆ ਗਿਆ ਬਾਹਰ

ਚੰਡੀਗੜ੍ਹ : ਇੱਥੇ ਪੀ.ਜੀ.ਆਈ. (PGI) ਕੇ ਨਹਿਰੂ ਹਸਪਤਾਲ ‘ਚ ਦੇਰ ਰਾਤ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਹਫੜਾ-ਦਫੜੀ ਮੱਚ ਗਈ। ਅੱਗ ਲੱਗਣ ਦੀ ਸੂਚਨਾ ਪੀ.ਜੀ.ਆਈ. ਫਾਇਰ ਵਿਭਾਗ ਨੂੰ ਦਿੱਤੀ। ਮਰੀਜ਼ਾਂ ਨੂੰ ਤੁਰੰਤ ਕਿਸੇ ਹੋਰ ਥਾਂ ‘ਤੇ ਭੇਜ ਦਿੱਤਾ ਗਿਆ।

ਚੰਗੀ ਖ਼ਬਰ ਇਹ ਹੈ ਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ। ਸਿਵਲ ਡਿਫੈਂਸ ਵਿਭਾਗ ਚੰਡੀਗੜ੍ਹ ਦੇ ਸੰਜੀਵ ਕੋਹਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਹਿਰੂ ਹਸਪਤਾਲ ਦੀ ਪਹਿਲੀ ਮੰਜ਼ਿਲ ‘ਤੇ ਅੱਗ ਲੱਗ ਗਈ ਹੈ।

ਅਸੀਂ ਤੁਰੰਤ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਹਸਪਤਾਲ ਦੇ ਅੰਦਰ ਮੌਜੂਦ ਸਾਰੇ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ। ਪੀ.ਜੀ.ਆਈ ਨੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਗ ਲੱਗਣ ਤੋਂ ਬਾਅਦ ਕਰੇਨ ਦੀ ਮਦਦ ਨਾਲ ਮਰੀਜ਼ਾਂ ਨੂੰ ਬਾਹਰ ਕੱਢਿਆ ਗਿਆ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments