HomePunjabਅੰਮ੍ਰਿਤਸਰ 'ਚ ਕੈਬ ਡਰਾਈਵਰ 'ਤੇ ਕੀਤੀ ਫਾਇਰਿੰਗ, ਫੈਲੀ ਸਨਸਨੀ

ਅੰਮ੍ਰਿਤਸਰ ‘ਚ ਕੈਬ ਡਰਾਈਵਰ ‘ਤੇ ਕੀਤੀ ਫਾਇਰਿੰਗ, ਫੈਲੀ ਸਨਸਨੀ

ਅੰਮ੍ਰਿਤਸਰ: ਅੰਮ੍ਰਿਤਸਰ (Amritsar) ‘ਚ ਕੈਬ ਡਰਾਈਵਰ ‘ਤੇ ਗੋਲੀ ਚੱਲਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਕੈਬ ਡਰਾਈਵਰ (cab driver) ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਰਣਜੀਤ ਐਵੀਨਿਊ ਬਲਾਕ-ਡੀ. (Ranjit Avenue Block-D) ਦੀ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਕੈਬ ਡਰਾਈਵਰ ਨੀਰਜ ਕੁਮਾਰ ‘ਤੇ ਗੋਲੀਆਂ ਚਲਾ ਦਿੱਤੀਆਂ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੌਰਾਨ ਪੁਲਿਸ ਨੇ ਗੋਲੀਆਂ ਦੇ ਖਾਲੀ ਖੋਲ ਵੀ ਬਰਾਮਦ ਕੀਤੇ। ਅੱਜ ਸਵੇਰੇ ਕਰੀਬ 8 ਵਜੇ ਕੈਬ ਡਰਾਈਵਰ ਨੀਰਜ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਰਣਜੀਤ ਐਵੀਨਿਊ ਬਲਾਕ-ਡੀ ਪਾਰਕ ਨੇੜੇ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ 3 ਤੋਂ 4 ਗੋਲੀਆਂ ਚਲਾ ਦਿੱਤੀਆਂ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਖ਼ਮੀ ਨੀਰਜ ‘ਤੇ ਡੇਢ ਸਾਲ ਪਹਿਲਾਂ ਜਾਨਲੇਵਾ ਹਮਲਾ ਹੋਇਆ ਸੀ ਅਤੇ 9 ਮਹੀਨੇ ਪਹਿਲਾਂ ਉਸ ਦੀ ਕਿਸੇ ਨਾਲ ਲੜਾਈ ਹੋ ਗਈ ਸੀ, ਜਿਸ ਕਾਰਨ ਉਹ ਜੇਲ੍ਹ ਗਿਆ ਸੀ। ਪੁਲਿਸ ਵੱਲੋਂ ਜਾਂਚ ਜਾਰੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments