Homeਪੰਜਾਬਤਰਨਤਾਰਨ ਜ਼ਿਲ੍ਹੇ 'ਚ ਵੋਟਰ ਸੂਚੀ ਦੀ ਸੁਧਾਈ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ

ਤਰਨਤਾਰਨ ਜ਼ਿਲ੍ਹੇ ‘ਚ ਵੋਟਰ ਸੂਚੀ ਦੀ ਸੁਧਾਈ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ

ਤਰਨਤਾਰਨ: ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਡੂੰਘਾਈ ਨਾਲ ਸੁਧਾਈ (ਐਸ.ਆਈ.ਆਰ.) ਮੁਹਿੰਮ ਤਹਿਤ ਤਰਨਤਾਰਨ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੀ ਸੁਧਾਈ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਸ ਪੜਾਅ ਵਿੱਚ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਨੇ ਘਰ-ਘਰ ਜਾ ਕੇ ਵੋਟਰਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਨੇ ਦੱਸਿਆ ਕਿ 25 ਜੂਨ ਤੋਂ 3 ਅਗਸਤ 2026 ਤੱਕ ਜ਼ਿਲ੍ਹੇ ਦੇ ਕੁੱਲ 7,03,160 ਵੋਟਰਾਂ ਦੇ ਫਾਰਮ ਇਕੱਤਰ ਕਰਕੇ ਡਿਜੀਟਲ ਰਿਕਾਰਡ ਵਿੱਚ ਸ਼ਾਮਲ ਕੀਤੇ ਗਏ ਹਨ।

74 ਹਜ਼ਾਰ ਤੋਂ ਵੱਧ ਫਾਰਮ ਨਹੀਂ ਹੋਏ ਜਮ੍ਹਾਂ
ਉਨ੍ਹਾਂ ਦੱਸਿਆ ਕਿ ਐਸ.ਆਈ.ਆਰ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਜ਼ਿਲ੍ਹੇ ਵਿੱਚ ਕੁੱਲ 7,77,353 ਵੋਟਰ ਰਜਿਸਟਰਡ ਹੋਏ ਸਨ। ਇਨ੍ਹਾਂ ਵਿੱਚੋਂ 74,193 ਵੋਟਰਾਂ ਦੇ ਫਾਰਮ ਪ੍ਰਾਪਤ ਨਹੀਂ ਹੋ ਸਕੇ। ਇਨ੍ਹਾਂ ਵਿੱਚ 20,956 ਵੋਟਰ ਸ਼ਾਮਲ ਹਨ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 8,325 ਵੋਟਰ ਉਨ੍ਹਾਂ ਦੇ ਪਤੇ ‘ਤੇ ਨਹੀਂ ਪਾਏ ਗਏ, 37,569 ਲੋਕ ਪੱਕੇ ਤੌਰ ‘ਤੇ ਕਿਤੇ ਹੋਰ ਸ਼ਿਫਟ ਹੋ ਗਏ ਹਨ ਅਤੇ 6,980 ਕੇਸਾਂ ਵਿੱਚ ਡੁਪਲੀਕੇਟ ਵੋਟਰ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਦੇ ਨਾਲ ਹੀ 363 ਲੋਕਾਂ ਨੇ ਫਾਰਮ ‘ਤੇ ਦਸਤਖਤ ਕਰਨ ਤੋਂ ਇਨਕਾਰ ਕਰ ਦਿੱਤਾ।

13 ਅਗਸਤ ਨੂੰ ਜਾਰੀ ਕੀਤੀ ਜਾਵੇਗੀ ਡਰਾਫਟ ਵੋਟਰ ਸੂਚੀ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 13 ਅਗਸਤ, 2026 ਨੂੰ ਜਾਰੀ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ 7,03,160 ਵੋਟਰਾਂ ਦੇ ਨਾਮ ਸ਼ਾਮਲ ਕੀਤੇ ਜਾਣਗੇ। ਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ 1,72,148 ਵੋਟਰ, ਖੇਮਕਰਨ ਵਿੱਚ 1,80,784, ਖੇਮਕਰਨ ਵਿੱਚ 9,360 ਵੋਟਰਾਂ ਅਤੇ ਪੱਤੀ ਵਿੱਚ 1,360 ਵੋਟਰ ਸ਼ਾਮਲ ਹੋਣਗੇ। ਖਡੂਰ ਸਾਹਿਬ ਵਿੱਚ ਡਰਾਫਟ ਵੋਟਰ ਸੂਚੀ ਦੇ ਜਾਰੀ ਹੋਣ ਤੋਂ ਬਾਅਦ ਲੋਕ 12 ਸਤੰਬਰ 2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਣਗੇ।

ਕਰੀਬ 96 ਹਜ਼ਾਰ ਵੋਟਰਾਂ ਨੂੰ ਭੇਜੇ ਜਾਣਗੇ ਨੋਟਿਸ
ਅਧਿਕਾਰੀਆਂ ਮੁਤਾਬਕ ਜਿਨ੍ਹਾਂ ਵੋਟਰਾਂ ਦੀ ਜਾਣਕਾਰੀ ਸਾਲ 2003 ਦੀ ਵੋਟਰ ਸੂਚੀ ਨਾਲ ਜੁੜੀ ਨਹੀਂ ਪਾਈ ਗਈ ਹੈ , ਉਨ੍ਹਾਂ ਨੂੰ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਨੋਟਿਸ ਭੇਜੇ ਜਾਣਗੇ। ਇਸ ਤੋਂ ਇਲਾਵਾ ਸਰਵੇ ਦੌਰਾਨ 72,682 ਵੋਟਰਾਂ ਦੀ ਜਾਣਕਾਰੀ ਵਿੱਚ ਗਲਤੀਆਂ ਪਾਈਆਂ ਗਈਆਂ। ਇਨ੍ਹਾਂ ਵੋਟਰਾਂ ਨੂੰ ਆਪਣੇ ਰਿਕਾਰਡ ਨੂੰ ਦਰੁਸਤ ਕਰਨ ਲਈ ਜ਼ਰੂਰੀ ਦਸਤਾਵੇਜ਼ ਵੀ ਜਮ੍ਹਾਂ ਕਰਵਾਉਣੇ ਪੈਣਗੇ। ਇਸ ਪ੍ਰਕਿਰਿਆ ਤਹਿਤ ਲਗਭਗ 96,269 ਨੋਟਿਸ ਜਾਰੀ ਕੀਤੇ ਜਾਣ ਦਾ ਅਨੁਮਾਨ ਹੈ। ਦਾਅਵਿਆਂ, ਇਤਰਾਜ਼ਾਂ ਅਤੇ ਨੋਟਿਸਾਂ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ।

ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਵਿੱਚ ਹੋਇਆ ਵਾਧਾ
ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਵੀ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤਾ ਗਿਆ ਹੈ। ਤਰਨਤਾਰਨ ਜ਼ਿਲ੍ਹੇ ਵਿੱਚ 14 ਨਵੇਂ ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਸ ਨਾਲ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 911 ਤੋਂ ਵੱਧ ਕੇ 925 ਹੋ ਗਈ ਹੈ। ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 ਤੋਂ ਵਧ ਕੇ 226 ਹੋ ਗਈ ਹੈ। ਪੱਟੀ ਵਿੱਚ ਇਨ੍ਹਾਂ ਦੀ ਗਿਣਤੀ 225 ਤੋਂ ਵਧ ਕੇ 228 ਅਤੇ ਖਡੂਰ ਸਾਹਿਬ ਵਿੱਚ 229 ਤੋਂ ਵਧ ਕੇ 236 ਹੋ ਗਈ ਹੈ। ਵਿਧਾਨ ਸਭਾ ਹਲਕਾ ਖੇਮਕਰਨ ਦੇ ਪੋਲੰਿਗ ਸਟੇਸ਼ਨਾਂ ਦੀ ਗਿਣਤੀ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਪ੍ਰਸ਼ਾਸਨ ਦਾ ਉਦੇਸ਼ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਇਸ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments