Home ਪੰਜਾਬ ਅਮਰਜੀਤ ਚਾਵਲਾ ਤੇ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ, ਪੰਜ ਸਿੰਘ ਸਾਹਿਬਾਨ ਦਾ...

ਅਮਰਜੀਤ ਚਾਵਲਾ ਤੇ ਮਲਕੀਤ ਸਿੰਘ ਪੰਥ ’ਚੋਂ ਖ਼ਾਰਜ, ਪੰਜ ਸਿੰਘ ਸਾਹਿਬਾਨ ਦਾ ਫ਼ੈਸਲਾ

0

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਐਤਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨਾਲ ਸਬੰਧਤ ਮਾਮਲੇ ’ਤੇ ਵੱਡਾ ਪੰਥਕ ਫ਼ੈਸਲਾ ਸੁਣਾਇਆ ਗਿਆ। ਰਿਪੋਰਟਾਂ ਮੁਤਾਬਕ ਦੋਵਾਂ ਨੂੰ ਖ਼ਾਲਸਾ ਪੰਥ ਵਿੱਚੋਂ ਖ਼ਾਰਜ ਕਰਨ ਦਾ ਫ਼ੈਸਲਾ ਲਿਆ ਗਿਆ ਹੈ।

ਅਮਰਜੀਤ ਸਿੰਘ ਚਾਵਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹਿ ਚੁੱਕੇ ਹਨ। ਉਨ੍ਹਾਂ ਖ਼ਿਲਾਫ਼ ਇੱਕ ਮਹਿਲਾ ਵੱਲੋਂ ਗੰਭੀਰ ਦੋਸ਼ ਲਗਾਏ ਗਏ ਸਨ ਅਤੇ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਹੋਣ ਦੀ ਵੀ ਰਿਪੋਰਟ ਹੈ। ਪੰਜ ਸਿੰਘ ਸਾਹਿਬਾਨ ਨੇ ਮਾਮਲੇ ’ਤੇ ਵਿਚਾਰ ਕਰਨ ਤੋਂ ਬਾਅਦ ਇਹ ਕਾਰਵਾਈ ਕੀਤੀ।

ਇਸੇ ਮਾਮਲੇ ਵਿੱਚ ਗਿਆਨੀ ਮਲਕੀਤ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਸੀ। ਸ਼੍ਰੋਮਣੀ ਕਮੇਟੀ ਨੇ 17 ਸਤੰਬਰ ਨੂੰ ਉਨ੍ਹਾਂ ਨੂੰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਾਲ ਸਬੰਧਤ ਡਰਾਈਵਰ ਮੋਹਣ ਸਿੰਘ ਨੂੰ ਮੁਅੱਤਲ ਕੀਤਾ ਸੀ। ਮਾਮਲੇ ਦੀ ਜਾਂਚ ਲਈ ਐਸਜੀਪੀਸੀ ਵੱਲੋਂ ਕਾਰਵਾਈ ਕੀਤੇ ਜਾਣ ਦੀ ਵੀ ਜਾਣਕਾਰੀ ਸਾਹਮਣੇ ਆਈ ਸੀ।

ਇਸ ਤੋਂ ਪਹਿਲਾਂ ਅਮਰਜੀਤ ਸਿੰਘ ਚਾਵਲਾ ਨੇ ਆਪਣੇ ਖ਼ਿਲਾਫ਼ ਦਰਜ ਐੱਫਆਈਆਰ ਨੂੰ ਝੂਠਾ ਦੱਸਦਿਆਂ ਸ਼੍ਰੋਮਣੀ ਕਮੇਟੀ ਦੀ ਮੈਂਬਰਸ਼ਿਪ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਦੋਸ਼ਾਂ ਤੋਂ ਮੁਕਤ ਹੋਣ ਤੋਂ ਬਾਅਦ ਹੀ ਮੁੜ ਸੇਵਾ ਕਰਨਗੇ।

NO COMMENTS

LEAVE A REPLY

Please enter your comment!
Please enter your name here

Exit mobile version