ਸ੍ਰੀਨਗਰ : ਭਾਰੀ ਮੀਂਹ ਕਾਰਨ ਸ੍ਰੀਨਗਰ ਵਿੱਚ ਹੜ੍ਹਾਂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀਨਗਰ ਦੇ ਤੇਲਬਲ ਇਲਾਕੇ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਜਿੱਥੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਗਿਆ ਹੈ।

ਇਸ ਦੇ ਨਾਲ ਹੀ ਇਲਾਕੇ ਦਾ ਨਿਕਾਸ ਸਿਸਟਮ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ, ਜਿਸ ਕਾਰਨ ਦਰਿਆਵਾਂ ਅਤੇ ਨਹਿਰਾਂ ਦਾ ਪਾਣੀ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਰਿਹਾ ਹੈ। ਲੋਕ ਹੁਣ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਦੇ ਨਾਲ-ਨਾਲ ਆਪਣੇ ਘਰੇਲੂ ਸਮਾਨ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।