Homeਸੰਸਾਰਹੜ੍ਹ ਨੇ ਮਚਾਈ ਭਾਰੀ ਤਬਾਹੀ, ਹੁਣ ਤੱਕ 100 ਤੋਂ ਵੱਧ ਲੋਕਾਂ ਦੀ...

ਹੜ੍ਹ ਨੇ ਮਚਾਈ ਭਾਰੀ ਤਬਾਹੀ, ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ

ਟੈਕਸਾਸ,ਅਮਰੀਕਾ : ਅਮਰੀਕਾ ਦੇ ਟੈਕਸਾਸ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਨਾਲ ਮੌਤਾਂ ਦਾ ਅੰਕੜਾ ਵੱਧਦਾ ਨਜ਼ਰ ਆ ਰਿਹਾ ਹੈ ਅਤੇ ਹੁਣ ਇਹ ਗਿਣਤੀ 100 ਤੱਕ ਪਹੁੰਚ ਗਈ ਹੈ। ਇਸ ਭਿਆਨਕ ਹੜ੍ਹ ਕਾਰਨ ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਅਜੇ ਵੀ ਲਾਪਤਾ ਹਨ, ਜਿਨ੍ਹਾਂ ਵਿੱਚ ਕੈਂਪ ਵਿੱਚ ਗਈਆਂ ਕੁੜੀਆਂ ਵੀ ਸ਼ਾਮਲ ਹਨ। ਪ੍ਰਸ਼ਾਸਨ ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ ‘ਤੇ ਬਚਾਅ ਕਾਰਜ ਚਲਾ ਰਿਹਾ ਹੈ। ਇਸ ਦੇ ਨਾਲ ਹੀ ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲਿਨ ਲੇਵਿਟ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਇਸ ਹਫ਼ਤੇ ਦੇ ਅੰਤ ਵਿੱਚ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰ ਸਕਦੇ ਹਨ।

ਅਧਿਕਾਰੀਆਂ ਅਨੁਸਾਰ, ਬੁਰੀ ਤਰ੍ਹਾਂ ਪ੍ਰਭਾਵਿਤ ਕੇਰ ਕਾਉਂਟੀ ਵਿੱਚ ਜਿੱਥੇ ਕੈਂਪ ਮਿਸਟਿਕ ਅਤੇ ਕਈ ਹੋਰ ਗਰਮੀਆਂ ਦੇ ਕੈਂਪ ਸਥਿਤ ਹਨ, ਉਸ ਜਗ੍ਹਾਂ ਤੋ 28 ਬੱਚਿਆਂ ਸਮੇਤ 84 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਦੇ ਨਾਲ ਹੀ ਕੇਂਦਰੀ ਟੈਕਸਾਸ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ ਘੱਟੋ-ਘੱਟ 104 ਹੋ ਗਈ ਹੈ।

ਐਮਰਜੈਂਸੀ ਟੀਮਾਂ ਕਈ ਕਾਉਂਟੀਆਂ ਵਿੱਚ ਲਾਪਤਾ ਲੋਕਾਂ ਨੂੰ ਲੱਭਣ ਅਤੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਵ੍ਹਾਈਟ ਹਾਊਸ ਦੀ ਪ੍ਰੈਸ ਸਕੱਤਰ ਨੇ ਕਿਹਾ ਕਿ ਸਥਾਨਕ ਅਤੇ ਸੰਘੀ ਮੌਸਮ ਸੇਵਾਵਾਂ ਨੇ ਹੜ੍ਹ ਤੋਂ ਪਹਿਲਾਂ ਕੇਰ ਕਾਉਂਟੀ ਭਾਈਚਾਰੇ ਨੂੰ ਲੋੜੀਂਦੀ ਚਿਤਾਵਨੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਹਫ਼ਤੇ ਦੇ ਅੰਤ ਵਿੱਚ ਟੈਕਸਾਸ ਵਿੱਚ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨਗੇ, ਪਰ ਇਸ ਸਬੰਧ ਵਿੱਚ ਅਜੇ ਤੱਕ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments