ਬਿਹਾਰ : ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤੀ ਵਿੱਚ ਹਲਚਲ ਮਚੀ ਹੋਈ ਹੈ । ਲੋਕ ਗਾਇਕਾ ਮੈਥਿਲੀ ਠਾਕੁਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਬਿਹਾਰ ਭਾਜਪਾ ਪ੍ਰਧਾਨ ਦਿਲੀਪ ਜੈਸਵਾਲ ਨੇ ਉਨ੍ਹਾਂ ਨੂੰ ਪਾਰਟੀ ਮੈਂਬਰਸ਼ਿਪ ਦਿੱਤੀ ਹੈ। ਉਹ ਅਲੀਨਗਰ ਸੀਟ ਤੋਂ ਚੋਣ ਲੜ ਸਕਦੇ ਹਨ ।
ਦੱਸ ਦੇਈਏ ਕਿ ਇਸ ਵਾਰ ਬਿਹਾਰ ਵਿਧਾਨ ਸਭਾ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ । ਜਿਸ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ ।
