Home ਪੰਜਾਬ ਇਤਿਹਾਸ ‘ਚ ਪਹਿਲੀ ਵਾਰ ਰਾਜਧਾਨੀ ਤੋਂ ਬਾਹਰ ਹੋਵੇਗਾ ਵਿਧਾਨ ਸਭਾ ਦਾ ਸੈਸ਼ਨ

ਇਤਿਹਾਸ ‘ਚ ਪਹਿਲੀ ਵਾਰ ਰਾਜਧਾਨੀ ਤੋਂ ਬਾਹਰ ਹੋਵੇਗਾ ਵਿਧਾਨ ਸਭਾ ਦਾ ਸੈਸ਼ਨ

0

ਕੋਟਕਪੂਰਾ: ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਹੋਵੇਗਾ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਮੁੱਖ ਤੌਰ ‘ਤੇ 23 ਨਵੰਬਰ ਨੂੰ ਸ਼ੁਰੂ ਹੋਣ ਵਾਲੇ ਹਨ ਅਤੇ 24 ਨਵੰਬਰ ਨੂੰ ਸ਼ਹੀਦੀ ਦਿਵਸ ਹੈ। ਇ ਤਿਹਾਸ ਵਿੱਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਪੰਜਾਬ ਸਰਕਾਰ ਰਾਜਧਾਨੀ ਤੋਂ ਬਾਹਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਧਾਨ ਸਭਾ ਦਾ ਸੈਸ਼ਨ ਕਰ ਰਹੀ ਹੈ।

ਪੰਜਾਬ ਸਰਕਾਰ ਨੇ ਇਸ ਸੈਸ਼ਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਇਸ ਸਰਕਾਰੀ ਪ੍ਰਸਤਾਵ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਮੀਟਿੰਗਾਂ ਦੀ ਇੱਕ ਲੜੀ ਚੱਲ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧ ਵਿੱਚ ਸੋਮਵਾਰ ਨੂੰ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਹੈ। ਸਪੀਕਰ ਦਫ਼ਤਰ ਅਨੁਸਾਰ, ਭਾਰਤੀ ਸੰਵਿਧਾਨ ਅਨੁਸਾਰ, ਵਿਧਾਨ ਸਭਾ ਦਾ ਸੈਸ਼ਨ ਕਿਤੇ ਵੀ ਹੋ ਸਕਦਾ ਹੈ ਅਤੇ ਰਾਜਪਾਲ ਦੀ ਪ੍ਰਵਾਨਗੀ ਨਾਲ, ਪੰਜਾਬ ਸਰਕਾਰ ਇਸ ਸੈਸ਼ਨ ਨੂੰ 24 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਵਿੱਚ ਕਰਵਾਉਣ ਦੀ ਤਿਆਰੀ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 5 ਅਕਤੂਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਦਾ ਉਦਘਾਟਨ ਕਰਨਗੇ। ਸਪੀਕਰ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੇ ਫਾਰਮੈਟ ਬਾਰੇ ਫ਼ੈਸਲਾ ਲੈਣ ਲਈ ਸੋਮਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਇੱਕ ਮੀਟਿੰਗ ਬੁਲਾਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਵਿਧਾਨ ਸਭਾ ਸਕੱਤਰੇਤ ਨਾਲ ਪੱਤਰ ਵਿਹਾਰ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version