Homeਪੰਜਾਬਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ, 21 ਤੇ 22 ਜੂਨ ਨੂੰ ਭਾਰੀ ਬਾਰਿਸ਼...

ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ, 21 ਤੇ 22 ਜੂਨ ਨੂੰ ਭਾਰੀ ਬਾਰਿਸ਼ ਦੇ ਨਾਲ ਪੈਣਗੇ ਗੜੇ

ਜਲੰਧਰ : ਪੰਜਾਬ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ ਸਮੇਤ ਗੁਆਂਢੀ ਰਾਜਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਕਾਰਨ ਤਾਪਮਾਨ ਵਿੱਚ 7 ​​ਤੋਂ 8 ਡਿਗਰੀ ਦੀ ਵੱਡੀ ਗਿਰਾਵਟ ਆਈ ਹੈ। ਅਗਲੇ ਕੁਝ ਦਿਨਾਂ ਵਿੱਚ ਪ੍ਰੀ-ਮਾਨਸੂਨ ਦੀ ਸੰਭਾਵਨਾ ਹੈ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ 2 ਦਿਨਾਂ ਬਾਅਦ 21 ਅਤੇ 22 ਜੂਨ ਨੂੰ ਭਾਰੀ ਬਾਰਿਸ਼ ਦੇ ਨਾਲ ਗੜੇ ਪੈਣਗੇ, ਜਦੋਂ ਕਿ 20 ਜੂਨ ਤੱਕ ਗਰਜ-ਤੂਫਾਨ ਕਾਰਨ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ। ਵਿਭਾਗ ਨੇ 22 ਜੂਨ ਤੱਕ ‘ਯੈਲੋ ਅਲਰਟ’ ਐਲਾਨਿਆ ਹੈ। ਇਸ ਪੂਰੇ ਹਫ਼ਤੇ ਦੌਰਾਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਸ਼ੁੱਕਰਵਾਰ ਰਾਤ ਅਤੇ ਸ਼ਨੀਵਾਰ ਨੂੰ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਵਿਭਾਗ ਅਨੁਸਾਰ ਕੁਝ ਦਿਨਾਂ ਲਈ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਨੇ 18 ਜੂਨ ਤੋਂ 21 ਜੂਨ, 2025 ਤੱਕ ਜ਼ਿਲ੍ਹਾਵਾਰ ਚੇਤਾਵਨੀਆਂ ਜਾਰੀ ਕੀਤੀਆਂ ਹਨ। ਕਈ ਇਲਾਕਿਆਂ ਵਿੱਚ ਗਰਜ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments