Home ਹਰਿਆਣਾ ਹਰਿਆਣਾ ‘ਚ ਗਰਜ, ਬਿਜਲੀ ਤੇ ਤੇਜ਼ ਹਵਾਵਾਂ ਦੇ ਨਾਲ ਹਲਕਾ ਮੀਂਹ ਪੈਣ...

ਹਰਿਆਣਾ ‘ਚ ਗਰਜ, ਬਿਜਲੀ ਤੇ ਤੇਜ਼ ਹਵਾਵਾਂ ਦੇ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਜਾਰੀ

0

ਹਰਿਆਣਾ : ਹਰਿਆਣਾ ਦੇ ਸਿਰਸਾ ਅਤੇ ਫਤਿਹਾਬਾਦ ਦੇ ਕਈ ਹਿੱਸਿਆਂ ਵਿਚ ਅੱਜ ਦੁਪਹਿਰ ਨੂੰ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਗੁਰੂਗ੍ਰਾਮ, ਫਰੀਦਾਬਾਦ, ਨੂਹ, ਪਲਵਲ, ਰੇਵਾੜੀ, ਮਹਿੰਦਰਗੜ੍ਹ, ਝੱਜਰ, ਹਿਸਾਰ ਅਤੇ ਚਰਖੀ ਦਾਦਰੀ ਸਮੇਤ ਸੂਬੇ ਦੇ ਕਈ ਹਿੱਸਿਆਂ ‘ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।

ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਮੌਸਮ ਕੇਂਦਰ ਨੇ ਅੱਜ ਦੁਪਹਿਰ ਤਹਿਸੀਲ ਪੱਧਰੀ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ, ਜੋ ਕਿ ਬਾਅਦ ਦੁਪਹਿਰ 3:04 ਵਜੇ ਤੱਕ ਲਾਗੂ ਰਹੇਗੀ। ਇਸ ਦੌਰਾਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ।

NO COMMENTS

LEAVE A REPLY

Please enter your comment!
Please enter your name here

Exit mobile version