Homeਹਰਿਆਣਾਹਰਿਆਣਾ ਦੇ ਕਈ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ...

ਹਰਿਆਣਾ ਦੇ ਕਈ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਜਾਰੀ

ਹਰਿਆਣਾ : ਹਰਿਆਣਾ ਵਿੱਚ ਇਨ੍ਹੀਂ ਦਿਨੀਂ ਮੌਸਮ ਦਾ ਮਿਜਾਜ਼ ਪੂਰੀ ਤਰ੍ਹਾਂ ਬਦਲ ਗਿਆ ਹੈ। ਜਿਸ ਦੇ ਚੱਲਦੇ ਸੂਬੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਅੱਜ ਤੋਂ 13 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ 10, 11 ਅਤੇ 13 ਅਗਸਤ ਨੂੰ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਇਸ ਤੋਂ ਇਲਾਵਾ, 12, 14 ਅਤੇ 15 ਅਗਸਤ ਨੂੰ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਇਸ ਸਮੇਂ ਦੌਰਾਨ, 10, 11 ਅਤੇ 13 ਅਗਸਤ ਨੂੰ ਰਾਜ ਦੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਯਮੁਨਾਨਗਰ ਵਿੱਚ ਗਰਜ ਅਤੇ ਆਸਮਾਨੀ ਬਿਜਲੀ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਖਾਸ ਚੌਕਸੀ ਦੀ ਜ਼ਰੂਰਤ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਅਨੁਸਾਰ, 10 ਤੋਂ 13 ਅਗਸਤ ਦੇ ਦੌਰਾਨ ਮਾਨਸੂਨ ਦੀਆਂ ਗਤੀਵਿਧੀਆਂ ਸੂਬੇ ਦੇ ਕਈ ਹਿੱਸਿਆਂ ਵਿੱਚ ਦੇਖਣ ਨੂੰ ਮਿਲ ਸਕਦੀਆਂ ਹਨ। ਯਮੁਨਾਨਗਰ, ਕਰਨਾਲ, ਮਹਿੰਦਰਗੜ੍ਹ, ਰੇਵਾੜੀ, ਝੱਜਰ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ ਅਤੇ ਪਾਣੀਪਤ ਵਿੱਚ ਕਈ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਸ ਦੇ ਇਲਾਵਾ ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਭਿਵਾਨੀ ਅਤੇ ਚਰਖੀ ਦਾਦਰੀ ‘ਚ ਵੀ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਸਿਰਸਾ, ਫਤਿਹਾਬਾਦ, ਹਿਸਾਰ ਅਤੇ ਜੀਂਦ ਦੇ ਵੱਖ-ਵੱਖ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments