Home ਪੰਜਾਬ “ਆਪ” ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

“ਆਪ” ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

0

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਵਿੱਚ ਅੱਜ “ਆਪ” ਦੇ ਮੁਅੱਤਲ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੇ ਸਮਰਥਕਾਂ ਨਾਲ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪੁਲਿਸ ਨੇ ਸੰਦੋਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਹਾਲ ਹੀ ਵਿੱਚ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਤਹਿਤ ਪਾਰਟੀ ਦੁਆਰਾ ਮੁਅੱਤਲ ਕੀਤਾ ਗਿਆ ਸੀ। ਉਨ੍ਹਾਂ ਨੇ ਖੁੱਲ੍ਹ ਕੇ ਪਾਰਟੀ ਵਿਰੁੱਧ ਮੋਰਚਾ ਖੋਲ੍ਹਿਆ । ਅੱਜ ਉਨ੍ਹਾਂ ਨੇ ‘ਆਪ’ ਦੇ ਰੋਪੜ ਵਿਧਾਇਕ ਦਿਨੇਸ਼ ਚੱਢਾ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ।

ਇਕ ਦਰਜਨ ਦੇ ਕਰੀਬ ਸਾਥੀਆਂ ਨਾਲ ਅਮਰਜੀਤ ਸਿੰਘ ਸੰਦੋਆ ਨੇ ਪ੍ਰਦਰਸ਼ਨ ਕੀਤਾ ਅਤੇ ਆਪਣੀ ਪਾਰਟੀ ਦੇ ਵਿਧਾਇਕ ਵਿਰੁੱਧ ਨਾਅਰੇ ਲਾਏ। ਇਸੇ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਸਥਿਤੀ ਨੂੰ ਕਾਬੂ ਵਿੱਚ ਲਿਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਵਿਧਾਨ ਸਭਾ ਕੰਪਲੈਕਸ ਤੋਂ ਹਟਾ ਦਿੱਤਾ।

NO COMMENTS

LEAVE A REPLY

Please enter your comment!
Please enter your name here

Exit mobile version