Homeਪੰਜਾਬਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ ’ਚ ਹੋਏ ਸ਼ਾਮਲ

ਸਾਬਕਾ ਅਕਾਲੀ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ ’ਚ ਹੋਏ ਸ਼ਾਮਲ

ਚੰਡੀਗੜ੍ਹ: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ । ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ। ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਦਰਸ਼ਨ ਸਿੰਘ ਕੋਟਫੱਤਾ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ।

ਦਰਸ਼ਨ ਸਿੰਘ ਕੋਟਫੱਤਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਵੱਲੋਂ ਸਵਾਗਤ ਕੀਤਾ ਗਿਆ। ਕੇਵਲ ਢਿੱਲੋਂ ਨੇ ਕਿਹਾ ਕਿ ਇਹ ਪਾਰਟੀ ਲਈ ਖੁਸ਼ੀ ਦੀ ਗੱਲ ਹੈ ਕਿ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ ਵਿੱਚ ਸ਼ਾਮਲ ਹੋਏ ਹਨ।

ਉਨ੍ਹਾਂ ਕਿਹਾ ਕਿ ਕੋਟਫੱਤਾ ਦਾ ਸਿਆਸੀ ਤਜਰਬਾ ਅਤੇ ਲੋਕਾਂ ਵਿੱਚ ਉਨ੍ਹਾਂ ਦੀ ਪਕੜ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗੀ। ਕੇਵਲ ਢਿੱਲੋਂ ਨੇ ਕਿਹਾ ਕਿ ਦਰਸ਼ਨ ਸਿੰਘ ਕੋਟਫੱਤਾ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂਆਂ ਵਿੱਚ ਸ਼ੁਮਾਰ ਰਹੇ ਹਨ ਅਤੇ ਉਨ੍ਹਾਂ ਨੇ ਲੰਮਾ ਸਮਾਂ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments