HomePunjabਪੰਜਾਬ 'ਚ ਸਾਬਕਾ ਅਕਾਲੀ ਸਰਪੰਚ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਹੋਈ ਮੌਤ

ਪੰਜਾਬ ‘ਚ ਸਾਬਕਾ ਅਕਾਲੀ ਸਰਪੰਚ ‘ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਹੋਈ ਮੌਤ

ਹੁਸ਼ਿਆਰਪੁਰ : ਪੰਜਾਬ ‘ਚ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਹਾਲ ਹੀ ‘ਚ ਸਾਬਕਾ ਅਕਾਲੀ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਹਿਲਪੁਰ ਦੇ ਪਿੰਡ ਮੇਘੋਵਾਲ ਗੰਜੀਆਂ ਵਿੱਚ ਅਕਾਲੀ ਆਗੂ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ (Former Sarpanch Surjit Singh Anakhi) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਦੇਰ ਸ਼ਾਮ ਮੋਟਰਸਾਈਕਲ ਸਵਾਰ 3 ਅਣਪਛਾਤੇ ਹਮਲਾਵਰਾਂ ਨੇ ਸੁਰਜੀਤ ਸਿੰਘ ਅਣਖੀ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਤਿੰਨ ਗੋਲੀਆਂ ਲੱਗਣ ਨਾਲ ਸੁਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਹੁਸ਼ਿਆਰਪੁਰ ਦੇ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments