Home ਪੰਜਾਬ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਵਿਗੜੀ ਸਿਹਤ

ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਵਿਗੜੀ ਸਿਹਤ

0

ਬਠਿੰਡਾ : ਬਠਿੰਡਾ ਵਿੱਚ ਇੱਕ ਵਿਰੋਧ ਪ੍ਰਦਰਸ਼ਨ ਦੌਰਾਨ ਸਾਬਕਾ ਕੈਬਨਿਟ ਮੰਤਰੀ ਅਤੇ ਸਿਆਸੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਸਿਹਤ ਅਚਾਨਕ ਵਿਗੜ ਗਈ। ਮੀਡੀਆ ਨਾਲ ਗੱਲ ਕਰਦੇ ਸਮੇਂ ਉਨ੍ਹਾਂ ਨੂੰ ਚੱਕਰ ਆਉਣੇ ਸ਼ੁਰੂ ਹੋ ਗਏ, ਜਿਸ ਨਾਲ ਉੱਥੇ ਹੜਕੰਪ ਮਚ ਗਿਆ।

ਵਿਰੋਧ ਪ੍ਰਦਰਸ਼ਨ ਵਿੱਚ ਸਨ ਸ਼ਾਮਲ
ਸੂਤਰਾਂ ਅਨੁਸਾਰ, ਸਿਕੰਦਰ ਸਿੰਘ ਮਲੂਕਾ ਉਸ ਸਮੇਂ ਪ੍ਰਦਰਸ਼ਨ ਵਿੱਚ ਹਿੱਸਾ ਲੈ ਰਹੇ ਸਨ ਅਤੇ ਪ੍ਰਦਰਸ਼ਨ ਦੀਆਂ ਘਟਨਾਵਾਂ ਬਾਰੇ ਮੀਡੀਆ ਨੂੰ ਜਾਣਕਾਰੀ ਦੇ ਰਹੇ ਸਨ। ਇਸ ਦੌਰਾਨ, ਉਨ੍ਹਾਂ ਨੂੰ ਅਚਾਨਕ ਚੱਕਰ ਆੳਣ ਲੱਗੇ ਅਤੇ ਉਨ੍ਹਾਂ ਦੀ ਸਿਹਤ ਵਿਗੜ ਗਈ। ਮੌਕੇ ‘ਤੇ ਮੌਜੂਦ ਉਨ੍ਹਾਂ ਦੇ ਸਾਥੀਆਂ ਨੇ ਤੁਰੰਤ ਉਨ੍ਹਾਂ ਦੀ ਦੇਖਭਾਲ ਕੀਤੀ ਅਤੇ ਸੁਰੱਖਿਆ ਹੇਠ ਨੇੜਲੇ ਹਸਪਤਾਲ ਲੈ ਗਏ।

ਮੌਕੇ ‘ਤੇ ਲਿਜਾਇਆ ਗਿਆ ਹਸਪਤਾਲ
ਹਸਪਤਾਲ ਪਹੁੰਚਣ ਤੋਂ ਬਾਅਦ, ਡਾਕਟਰਾਂ ਨੇ ਉਨ੍ਹਾਂ ਦੀ ਮੁੱਢਲੀ ਸਿਹਤ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ। ਉਨ੍ਹਾਂ ਦੀ ਸਿਹਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ, ਪਰ ਡਾਕਟਰ ਉਨ੍ਹਾਂ ਦੀ ਪੂਰੀ ਡਾਕਟਰੀ ਜਾਂਚ ਕਰ ਰਹੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version